ਜੰਮੂ-ਕਸ਼ਮੀਰ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਸਕੇਲ 'ਤੇ ਤੀਬਰਤਾ 3.9 ਦਰਜ

By  Shanker Badra June 9th 2020 11:44 AM

ਜੰਮੂ-ਕਸ਼ਮੀਰ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਸਕੇਲ 'ਤੇ ਤੀਬਰਤਾ 3.9 ਦਰਜ:ਸ੍ਰੀਨਗਰ : ਜੰਮੂ-ਕਸ਼ਮੀਰ 'ਚ ਮੰਗਲਵਾਰ ਸਵੇਰੇ 8.16 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.9 ਮਾਪੀ ਗਈ ਹੈ। ਸੂਬੇ ਦੇ ਆਫ਼ਤ ਪ੍ਰਬੰਧਨ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਭੂਚਾਲ ਦਾ ਕੇਂਦਰ ਸ੍ਰੀਨਗਰ ਤੋਂ 14 ਕਿੱਲੋਮੀਟਰ ਉੱਤਰ ਤੇ ਗਾਂਦਰਬਲ ਤੋਂ 7 ਕਿੱਲੋਮੀਟਰ ਦੱਖਣੀ-ਪੂਰਬ 'ਚ ਸੀ। ਕਸ਼ਮੀਰ 'ਚ ਭੂਚਾਲ ਦੇ ਕਾਰਨ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਅਤੇ ਫ਼ਿਲਹਾਲ ਬਚਾਅ ਰਹਿ ਗਿਆ ਹੈ। ਦੱਸ ਦੇਈਏ ਕਿ ਸੋਮਵਾਰ ਨੂੰ ਹਰਿਆਣਾ ਦੇ ਗੁਰੂਗਰਾਮ ਵਿੱਚ 1 ਵਜੇ ਹਲਕਾ ਭੂਚਾਲ ਆਇਆ ਸੀ ਅਤੇ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 2.1 ਮਾਪੀ ਗਈ ਸੀ। ਭੂਚਾਲ ਦਾ ਕੇਂਦਰ ਗੁਰੂਗ੍ਰਾਮ ਦੇ 13 ਕਿਲੋਮੀਟਰ ਪੱਛਮ-ਉੱਤਰ ਪੱਛਮ ਸੀ। ਭੂਚਾਲ ਦੇ ਝਟਕੇ ਦਿੱਲੀ ਵਿੱਚ ਵੀ ਮਹਿਸੂਸ ਕੀਤੇ ਗਏ ਸਨ। -PTCNews

Related Post