ਪਦਮਸ਼੍ਰੀ ਮਿਲਖਾ ਸਿੰਘ ਦੀ ਹਾਲਤ 'ਚ ਸੁਧਾਰ ,ਪੁੱਤਰ ਨੇ ਕੀਤਾ ਧੰਨਵਾਦ

By  Jagroop Kaur June 4th 2021 08:24 PM -- Updated: June 4th 2021 08:25 PM

ਪਦਮਸ਼੍ਰੀ ਮਿਲਖਾ ਸਿੰਘ ਨੂੰ ਵੀਰਵਾਰ ਨੂੰ ਸਿਹਤ ਖ਼ਰਾਬ ਹੋਣ ’ਤੇ ਪੀ.ਜੀ.ਆਈ. ਦੇ ਕੋਵਿਡ ਵਾਰਡ ਵਿਚ ਦਾਖ਼ਲ ਕਰਾਇਆ ਗਿਆ ਸੀ ਜਿਥੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ ਫਲਾਈਂਗ ਸਿੱਖ ਵਜੋਂ ਜਾਣੇ ਜਾਂਦੇ ਭਾਰਤੀ ਦੋੜਾਕ ਮਿਲਖਾ ਸਿੰਘ ਦੀ ਸਿਹਤ ਬਾਰੇ ਉਨ੍ਹਾਂ ਦੇ ਬੇਟੇ ਜੀਵ ਮਿਲਖਾ ਸਿੰਘ ਨੇ ਕਿਹਾ ਕਿ ਉਨ੍ਹਾ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ।Milkha Singh Admitted To Hospital In Chandigarh Due To "Dipping Levels Of  Oxygen" | Athletics News

ਜੀਵ ਮਿਲਖਾ ਸਿੰਘ ਨੇ ਟਵੀਟ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਤੇ ਕਿਹਾ ਉਹ ਪੀਐੱਮ ਦੇ ਸ਼ੁੱਕਰਗੁਜ਼ਾਰ ਹਨ ਜਿਨ੍ਹਾਂ ਨੇ ਆਪਣੇ ਰੁਝੇਵਿਆਂ ’ਚੋਂ ਟਾਈਮ ਕੱਢ ਕੇ ਉਨ੍ਹਾਂ ਦੇ ਪਿਤਾ ਨੂੰ ਫੋਨ ਕੀਤਾ।

ਬੀਤੇ ਮਹੀਨੇ 19 ਮਈ ਨੂੰ ਕੋਰੋਨਾ ਹੋਇਆ ਸੀ ਅਤੇ 24 ਮਈ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਸੀ। ਵੀਰਵਾਰ ਯਾਨੀ ਕੱਲ੍ਹ ਅਚਾਨਕ ਉਨ੍ਹਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਹੋਣ ’ਤੇ ਪੀ.ਜੀ.ਆਈ. ਵਿਚ ਦਾਖ਼ਲ ਕਰਾਇਆ ਗਿਆ। ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਸਿੰਘ ਵੀ ਕੋਰੋਨਾ ਪੀੜਤ ਹੋਣ ਕਾਰਨ ਮੋਹਾਲੀ ਦੇ ਹਸਪਤਾਲ ਵਿਚ ਭਰਤੀ ਹਨ। ਆਕਸੀਜਨ ਦੀ ਮਾਤਰਾ ਘੱਟ ਹੋਣ ਕਾਰਨ ਉਨ੍ਹਾਂ ਨੂੰ ਆਈ.ਸੀ.ਯੂ. ਵਿਚ ਰੱਖਿਆ ਗਿਆ ਹੈ।

Related Post