ਗ੍ਰਹਿ ਮੰਤਰਾਲੇ ਨੇ ਧਾਰਾ 370 ਨੂੰ ਹਟਾਉਣ ਤੋਂ ਬਾਅਦ ਸਾਰੇ ਸੂਬਿਆਂ 'ਚ ਸੁਰੱਖਿਆ ਬਲਾਂ ਨੂੰ ਅਲਰਟ 'ਤੇ ਰੱਖਣ ਦੇ ਦਿੱਤੇ ਹੁਕਮ

By  Shanker Badra August 5th 2019 04:44 PM

ਗ੍ਰਹਿ ਮੰਤਰਾਲੇ ਨੇ ਧਾਰਾ 370 ਨੂੰ ਹਟਾਉਣ ਤੋਂ ਬਾਅਦ ਸਾਰੇ ਸੂਬਿਆਂ 'ਚ ਸੁਰੱਖਿਆ ਬਲਾਂ ਨੂੰ ਅਲਰਟ 'ਤੇ ਰੱਖਣ ਦੇ ਦਿੱਤੇ ਹੁਕਮ:ਨਵੀਂ ਦਿੱਲੀ : ਜੰਮੂ-ਕਸ਼ਮੀਰ 'ਚ ਧਾਰਾ 370 ਨੂੰ ਹਟਾਏ ਜਾਣ ਦੇ ਫ਼ੈਸਲੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਮੁੱਖ ਸਕੱਤਰਾਂ, ਡੀ.ਜੀ.ਪੀ. ਅਤੇ ਪੁਲਿਸ ਕਮਿਸ਼ਨਰਾਂ ਨੂੰ ਸੁਰੱਖਿਆ ਸਥਿਤੀ ਨੂੰ ਲੈ ਕੇ ਹਾਈ ਅਲਰਟ 'ਤੇ ਰਹਿਣ ਦਾ ਹੁਕਮ ਦਿੱਤਾ ਹੈ। [caption id="attachment_325849" align="aligncenter" width="300"]Ministry of Home Affairs Article 370 Removing After Security forces all states Alert ਗ੍ਰਹਿ ਮੰਤਰਾਲੇ ਨੇ ਧਾਰਾ 370 ਨੂੰ ਹਟਾਉਣ ਤੋਂ ਬਾਅਦ ਸਾਰੇ ਸੂਬਿਆਂ 'ਚ ਸੁਰੱਖਿਆ ਬਲਾਂ ਨੂੰ ਅਲਰਟ 'ਤੇ ਰੱਖਣ ਦੇ ਦਿੱਤੇ ਹੁਕਮ[/caption] ਗ੍ਰਹਿ ਮੰਤਰਾਲੇ ਨੇ ਖ਼ਾਸ ਤੌਰ 'ਤੇ ਦੇਸ਼ ਭਰ 'ਚ ਜੰਮੂ-ਕਸ਼ਮੀਰ ਦੇ ਵਸਨੀਕਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਦੇਣ ਦਾ ਹੁਕਮ ਦਿੱਤਾ ਹੈ। [caption id="attachment_325850" align="aligncenter" width="300"]Ministry of Home Affairs Article 370 Removing After Security forces all states Alert ਗ੍ਰਹਿ ਮੰਤਰਾਲੇ ਨੇ ਧਾਰਾ 370 ਨੂੰ ਹਟਾਉਣ ਤੋਂ ਬਾਅਦ ਸਾਰੇ ਸੂਬਿਆਂ 'ਚ ਸੁਰੱਖਿਆ ਬਲਾਂ ਨੂੰ ਅਲਰਟ 'ਤੇ ਰੱਖਣ ਦੇ ਦਿੱਤੇ ਹੁਕਮ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੰਜਾਬ ਦੇ ਮੁੱਖ ਮੰਤਰੀ ਦੀ ਸੁਰੱਖਿਆ ‘ਚ ਤਾਇਨਾਤ ਕਮਾਂਡੋ ਸੁਖਵਿੰਦਰ ਦਾ ਕਤਲ ਕਰਨ ਵਾਲੇ ਚੜ੍ਹੇ ਪੁਲਿਸ ਅੜਿੱਕੇ ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ-ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਦਾ ਪ੍ਰਸਤਾਵ ਦਿੱਤਾ ਸੀ।ਜਿਸ ਤੋਂ ਬਾਅਦ ਅਮਿਤ ਸ਼ਾਹ ਦੇ ਬਿਆਨ 'ਤੇ ਰਾਜ ਸਭਾ 'ਚ ਹੰਗਾਮਾ ਹੋ ਗਿਆ ਹੈ।ਇਸ ਬਦਲਾਅ ਨੂੰ ਰਾਸ਼ਟਰਪਤੀ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਆਰਟੀਕਲ 370 ਦੇ ਸਾਰੇ ਖੰਡ ਲਾਗੂ ਨਹੀਂ ਹੋਣਗੇ। ਲੱਦਾਖ ਨੂੰ ਵੀ ਬਿਨਾਂ ਵਿਧਾਨ ਸਭਾ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਮਨਜ਼ੂਰੀ ਮਿਲ ਗਈ ਹੈ। -PTCNews

Related Post