ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲੇ ਜਥੇ 'ਤੇ ਕੇਂਦਰ ਸਰਕਾਰ ਨੇ ਲਗਾਈ ਪਾਬੰਦੀ

By  Shanker Badra February 18th 2021 03:26 PM -- Updated: February 18th 2021 04:11 PM

ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਵੀਜ਼ੇ ਮਿਲਣ ਦੇ ਬਾਵਜੂਦ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਦਿੱਤੇ ਜਾਣ ਕਾਰਨ ਸ਼ਰਧਾਲੂਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ 'ਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ' ਤੇ ਰੋਕ ਲਗਾ ਕੇ ਸਿੱਖ ਭਾਵਨਾ ਦਾ ਕਤਲ ਕੀਤਾ ਹੈ।

Ministry of Home Affairs refused permission to a Sikh jatha for Pakistan , SGPC fumes ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲੇ ਜਥੇ 'ਤੇ ਕੇਂਦਰ ਸਰਕਾਰ ਨੇ ਲਗਾਈ ਪਾਬੰਦੀ

ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਹੋਣ ਦੇ ਬਾਵਜੂਦ ਆਖ਼ਰੀ ਮੌਕੇ ਜਥੇ 'ਤੇ ਰੋਕ ਲਾਉਣੀ ਭਾਰਤ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਅੱਜ ਬਾਅਦ ਦੁਪਹਿਰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਭੇਜੇ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਪਾਕਿ ਵਿਖੇ ਸ਼ਰਧਾਲੂਆਂ ਦੀ ਸਕਿਓਰਟੀ ਅਤੇ ਸੁਰੱਖਿਆ ਦਾ ਮਸਲਾ ਹੈ। ਮਾਰਚ 2020 ਤੋਂ ਕੋਵਿਡ-19 ਤਹਿਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਵੀ ਮੁਅੱਤਲ ਚੱਲ ਰਹੀ ਹੈ।

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲੇ ਜਥੇ 'ਤੇ ਕੇਂਦਰ ਸਰਕਾਰ ਨੇ ਲਗਾਈ ਪਾਬੰਦੀ

ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਤਰਕ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ, ਕਿਉਂਕਿ ਲੰਘੇ ਨਵੰਬਰ ਮਹੀਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰ ਕੇ ਆਇਆ ਹੈ। ਜੇਕਰ ਉਦੋਂ ਕੋਈ ਖ਼ਤਰਾ ਨਹੀਂ ਸੀ ਤਾਂ ਹੁਣ ਖ਼ਤਰਾ ਕਿਵੇਂ ਪੈਦਾ ਹੋ ਗਿਆ ? ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਕੋਈ ਅਜਿਹੀ ਗੱਲ ਸੀ ਤਾਂ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਰਤ ਸਰਕਾਰ ਨੇ ਪਹਿਲਾਂ ਸਪੱਸ਼ਟ ਕਿਉਂ ਨਾ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਹਰ ਸ਼ਰਧਾਲੂ ਦੀ ਭਾਰਤ ਅਤੇ ਸੂਬਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਜਾਂਚ ਰਿਪੋਰਟ ਮਗਰੋਂ ਹੀ ਪਾਕਿ ਦੂਤਘਰ ਵੱਲੋਂ ਵੀਜ਼ੇ ਜਾਰੀ ਹੋਏ ਹਨ।

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲੇ ਜਥੇ 'ਤੇ ਕੇਂਦਰ ਸਰਕਾਰ ਨੇ ਲਗਾਈ ਪਾਬੰਦੀ

ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕੇ ਜਾਣ 'ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਕੇ ਸਾਹਮਣੇ ਆਇਆ ਹੈ। ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਜਾਣ ਲਈਸ਼ਰਧਾਲੂਆਂ ਨੂੰ ਵੀਜ਼ੇ ਪਹਿਲਾਂ ਕਿਉਂ ਜਾਰੀ ਕੀਤੇ ਗਏ ਸਨ।

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲੇ ਜਥੇ 'ਤੇ ਕੇਂਦਰ ਸਰਕਾਰ ਨੇ ਲਗਾਈ ਪਾਬੰਦੀ

ਇਸ ਦੌਰਾਨ ਅੱਜ ਜਥੇ ਨਾਲ ਜਾਣ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਕੁਝ ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਤੇ ਸ਼ਹੀਦੀ ਸ਼ਤਾਬਦੀ 'ਚ ਸ਼ਾਮਿਲ ਹੋਣ ਲਈ ਤਿਆਰੀਆਂ ਕੀਤੀਆਂ ਹੋਈਆਂ ਸਨ ਪਰ ਕੇਂਦਰ ਸਰਕਾਰ ਵੱਲੋਂ ਮੌਕੇ 'ਤੇ ਪਾਕਿਸਤਾਨ ਜਾਣ ਦੇਣ ਦੀ ਪ੍ਰਵਾਨਗੀ ਨਾ ਦੇਣ ਕਾਰਨ ਉਨ੍ਹਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਸ਼ਰਧਾਲੂਆਂ ਨੇ ਮੋਦੀ ਸਰਕਾਰ ਦੇ ਇਸ ਸਿੱਖ ਵਿਰੋਧੀ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ ਹੈ।

-PTCNews

Related Post