ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਛੇਵੇਂ ਪਾਤਸ਼ਾਹ ਦਾ ਮੀਰੀ ਪੀਰੀ ਦਿਵਸ

By  Shanker Badra June 30th 2020 03:20 PM

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਛੇਵੇਂ ਪਾਤਸ਼ਾਹ ਦਾ ਮੀਰੀ ਪੀਰੀ ਦਿਵਸ:ਅੰਮ੍ਰਿਤਸਰ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਪਾਵਨ ਹੁਕਮਨਾਮੇ ਮਗਰੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਮੀਰੀ ਪੀਰੀ ਦਿਹਾੜੇ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਨੂੰ ਸ਼ਸਤਰ ਨਾਲ ਜੋੜਿਆ ਸੀ। ਸ਼ਸਤਰ ਸਾਨੂੰ ਸਵੈ-ਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਆਈ ਜਾਣਕਾਰੀ ਅਨੁਸਾਰ ਹਾਲ ਹੀ ਵਿਚ ਚੀਨ ਦੀ ਸਰਹੱਦ ’ਤੇ ਅੰਮ੍ਰਿਤਧਾਰੀ ਗੁਰਸਿੱਖ ਨੇ ਜਿਸ ਤਰ੍ਹਾਂ ਆਪਣੀ ਕਿਰਪਾਨ ਨਾਲ ਦੁਸ਼ਮਣ ਦਾ ਸਾਹਮਣਾ ਕੀਤਾ, ਉਹ ਸ਼ਸਤਰ ਦੀ ਮਹਾਨਤਾ ਨੂੰ ਬਾਖੂਬੀ ਦਰਸਾਉਂਦਾ ਹੈ। ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਈਏ। [caption id="attachment_415000" align="aligncenter" width="300"]Miri Piri Diwas of Guru Hargobind Sahib at Sri Akal Takht Sahib ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਛੇਵੇਂ ਪਾਤਸ਼ਾਹ ਦਾ ਮੀਰੀ ਪੀਰੀ ਦਿਵਸ[/caption] ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਸਿੱਖ ਕੌਮ ਲਈ ਖ਼ਾਸ ਹੈ, ਕਿਉਂਕਿ ਇਸ ਦਿਨ ਤਖ਼ਤ ’ਤੇ ਬਿਰਾਜਮਾਨ ਹੋ ਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਕੌਮ ਨੂੰ ਆਪਣੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ। ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ। ਇਸ ਮੌਕੇ ਸਿੰਘ ਸਾਹਿਬਾਨ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ। [caption id="attachment_414998" align="aligncenter" width="300"]Miri Piri Diwas of Guru Hargobind Sahib at Sri Akal Takht Sahib ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਛੇਵੇਂ ਪਾਤਸ਼ਾਹ ਦਾ ਮੀਰੀ ਪੀਰੀ ਦਿਵਸ[/caption] ਇਸ ਸਮਾਗਮ ਦੌਰਾਨ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਭੁਪਿੰਦਰ ਸਿੰਘ ਅਸੰਧ, ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਗੁਰਪ੍ਰੀਤ ਸਿੰਘ ਝੱਬਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ  ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ, ਮੈਨੇਜਰ ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ  ਰਾਜਿੰਦਰ ਸਿੰਘ ਅਟਾਰੀ, ਬਘੇਲ ਸਿੰਘ, ਨਿਸ਼ਾਨ ਸਿੰਘ, ਸਤਨਾਮ ਸਿੰਘ ਮਾਗਾਸਰਾਏ, ਪਰਮਜੀਤ ਸਿੰਘ, ਸਤਪਾਲ ਸਿੰਘ ਢੱਡੇ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ। -PTCNews

Related Post