ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਮੁੜ ਛੱਡੀ ਕਾਂਗਰਸ, ਭਾਜਪਾ 'ਚ ਸ਼ਾਮਿਲ

By  Pardeep Singh February 11th 2022 07:48 PM -- Updated: February 11th 2022 07:57 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ ਉੱਥੇ ਹੀ ਕਈ ਆਗੂਆਂ ਵੱਲੋਂ ਦਲ ਬਦਲੇ ਜਾ ਰਹੇ ਹਨ। ਕਾਂਗਰਸ ਪਾਰਟੀ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਤੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਗਏ ਹਨ। ਹੁਣ ਬਲਵਿੰਦਰ ਸਿੰਘ ਲਾਡੀ ਦੁਬਾਰਾ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਭਾਜਪਾ ਆਗੂ ਤਰੁਣ ਚੁੱਘ  ਅਤੇ ਫਤਿਹ ਜੰਗ ਸਿੰਘ ਬਾਜਵਾ ਦੀ ਅਗਵਾਈ ਵਿੱਚ ਸ਼ਾਮਿਲ ਹੋਏ ਹਨ।ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਮੁੜ ਛੱਡੀ ਕਾਂਗਰਸ, ਭਾਜਪਾ 'ਚ ਸ਼ਾਮਿਲ

ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਲਾਡੀ ਪਹਿਲਾ ਵੀ ਕਾਂਗਰਸ ਛੱਡਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ ਅਤੇ ਭਾਜਪਾ ਵਿੱਚ ਕੁਝ ਦਿਨ ਰਹਿਣ ਤੋਂ ਬਾਅਦ ਦੁਬਾਰਾ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਸਨ।ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਮੁੜ ਛੱਡੀ ਕਾਂਗਰਸ, ਭਾਜਪਾ 'ਚ ਸ਼ਾਮਿਲ

ਇਸ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਸ੍ਰੀ ਹਰਿਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਕਾਰਨ ਨਰਾਜ਼ ਚੱਲ ਰਹੇ ਸਨ। ਇਸ ਨਰਾਜ਼ਗੀ ਦੇ ਚਲਦਿਆਂ ਅੱਜ ਮੁੜ ਉਹ ਕਾਂਗਰਸ ਨੂੰ ਅਲਵਿਦਾ ਕਹਿ ਗਏ ਅਤੇ ਭਾਜਪਾ ਵਿੱਚ ਸਾਮਿਲ ਹੋ ਗਏ ਹਨ।

ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣੀਆਂ ਹਨ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

ਇਹ ਵੀ ਪੜ੍ਹੋ:Punjab Assembly Elections:ਪੰਜਾਬ ਦੀ ਸਿਆਸਤ 'ਤੇ ਕੇਂਦਰੀ ਏਜੰਸੀਆਂ ਦਾ ਬੋਲਬਾਲਾ

-PTC News

Related Post