ਆਪ ਨੂੰ ਇੱਕ ਹੋਰ ਝਟਕਾ ,ਹਲਕਾ ਫਿਲੌਰ ਤੋਂ ਵਿਧਾਇਕ ਸਰੂਪ ਸਿੰਘ ਕਡਿਆਣਾ ਨੇ ਹਲਕਾ ਇੰਚਾਰਜ ਦੇ ਅਹੁਦੇ ਤੋਂ ਦਿੱਤਾ ਅਸਤੀਫਾ

By  Shanker Badra July 27th 2018 06:42 PM -- Updated: July 27th 2018 06:59 PM

ਆਪ ਨੂੰ ਇੱਕ ਹੋਰ ਝਟਕਾ ,ਹਲਕਾ ਫਿਲੌਰ ਤੋਂ ਵਿਧਾਇਕ ਸਰੂਪ ਸਿੰਘ ਕਡਿਆਣਾ ਨੇ ਹਲਕਾ ਇੰਚਾਰਜ ਦੇ ਅਹੁਦੇ ਤੋਂ ਦਿੱਤਾ ਅਸਤੀਫਾ:ਆਮ ਆਦਮੀ ਪਾਰਟੀ ਦੇ ਝਟਕਿਆ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ।ਆਮ ਆਦਮੀ ਪਾਰਟੀ (ਆਪ) ਨੂੰ ਇੱਕ ਹੋਰ ਝਟਕਾ ਲੱਗਾ ਹੈ।ਹਲਕਾ ਫਿਲੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰੂਪ ਸਿੰਘ ਕਡਿਆਣਾ ਨੇ ਹਲਕਾ ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਧਾਇਕ ਸਰੂਪ ਸਿੰਘ ਕਡਿਆਣਾ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਇਹ ਅਸਤੀਫਾ ਲੀਡਰਸ਼ਿਪ ਦੀਆਂ ਮਨਮਰਜ਼ੀਆਂ ਦੇ ਖਿਲਾਫ਼ ਦਿੱਤਾ ਹੈ।ਉਨ੍ਹਾਂ ਨੇ ਆਪਣਾ ਅਸਤੀਫਾ ਦੁਆਬਾ ਪ੍ਰਧਾਨ ਡਾਕਟਰ ਰਵਜੋਤ ਜੀ ਨੂੰ ਦੇ ਦਿੱਤਾ ਗਿਆ ਹੈ।ਕਡਿਆਣਾ ਨੇ ਕਿਹਾ ਕਿ ਉਹ ਵਰਕਰਾਂ ਤੇ ਵੋਟਰਾਂ ਦੇ ਨਾਲ ਖੜੇ ਹਨ। ਦੱਸ ਦੇਈਏ ਕਿ ਬੀਤੇ ਕੱਲ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।ਇਸ ਦੀ ਜਗ੍ਹਾ ਹੁਣ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੂੰ ਵਿਧਾਨ ਸਭਾ 'ਚ ਵਿਰੋਧੀ ਧਿਰ ਦਾ ਆਗੂ ਬਣਾ ਦਿੱਤਾ ਹੈ।ਜਿਸ ਤੋਂ ਬਾਅਦ ਆਪ ਪਾਰਟੀ ਦੇ ਵਿੱਚ ਬਗਾਵਤ ਪੈਦਾ ਹੋ ਗਈ ਹੈ।ਇਸ ਸਬੰਧੀ ਅੱਜ 9 ਵਿਧਾਇਕਾਂ ਨੇ ਸੁਖਪਾਲ ਖਹਿਰਾ ਨੂੰ ਹਟਾਉਣ ਦਾ ਵਿਰੋਧ ਵੀ ਕੀਤਾ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਬੁਲਾਰੇ ਵਜੋਂ ਆਪਣਾ ਅਸਤੀਫਾ ਦੇ ਦਿੱਤਾ ਸੀ। -PTCNews

Related Post