ਲੁਧਿਆਣਾ ਰੇਪ ਮਾਮਲੇ 'ਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਗੈਰ ਜ਼ਮਾਨਤੀ ਵਾਰੰਟ ਹੋਏ ਜਾਰੀ

By  Shanker Badra November 18th 2021 04:13 PM

ਲੁਧਿਆਣਾ : ਰੇਪ ਮਾਮਲੇ ਵਿੱਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਆਤਮਾ ਨਗਰ ਇਲਾਕੇ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਲੁਧਿਆਣਾ ਦੀ ਅਦਾਲਤ ਵੱਲੋਂ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਸਿਰਮਜੀਤ ਸਿੰਘ ਬੈਂਸ ਅੱਜ ਅਦਾਲਤ ਵਿੱਚ ਪੇਸ਼ ਹੋਏ ਸੀ।

ਲੁਧਿਆਣਾ ਰੇਪ ਮਾਮਲੇ 'ਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਗੈਰ ਜ਼ਮਾਨਤੀ ਵਾਰੰਟ ਹੋਏ ਜਾਰੀ

ਦੱਸਣਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਸਿਮਰਜੀਤ ਸਿੰਘ ਬੈਂਸ ਅਤੇ 6 ਹੋਰਾਂ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਤਹਿਤ ਦਰਜ ਕੀਤੇ ਕੇਸ ਵਿੱਚ ਪੁਲੀਸ ਨੇ ਵੀਰਵਾਰ ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਲੁਧਿਆਣਾ ਰੇਪ ਮਾਮਲੇ 'ਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਗੈਰ ਜ਼ਮਾਨਤੀ ਵਾਰੰਟ ਹੋਏ ਜਾਰੀ

ਦੱਸ ਦਈਏ ਕਿ ਕੁੱਝ ਸਮਾਂ ਪਹਿਲਾਂ ਇਕ ਔਰਤ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਲੁਧਿਆਣਾ ਪੁਲਿਸ ਨੂੰ ਛੇੜਛਾੜ ਅਤੇ ਬਲਾਤਕਾਰ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਕਤ ਵਿਧਾਇਕ ਖਿਲਾਫ ਐੱਫ.ਆਈ.ਆਰ. ਦਰਜ ਕੀਤਾ ਗਿਆ ਸੀ।

ਲੁਧਿਆਣਾ ਰੇਪ ਮਾਮਲੇ 'ਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਗੈਰ ਜ਼ਮਾਨਤੀ ਵਾਰੰਟ ਹੋਏ ਜਾਰੀ

ਅਦਾਲਤ ਦੇ ਨਿਰਦੇਸ਼ਾਂ ’ਤੇ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ -6 ਦੀ ਪੁਲਿਸ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ 7 ਵਿਅਕਤੀਆਂ ਖ਼ਿਲਾਫ਼ ਸਾਜ਼ਿਸ਼ ਤਹਿਤ ਬਲਾਤਕਾਰ, ਛੇੜਛਾੜ ਅਤੇ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। 7 ਜੁਲਾਈ 2021 ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਥਾਣਾ ਡਵੀਜ਼ਨ ਨੰਬਰ- 6 ਦੀ ਪੁਲਿਸ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ।

-PTCNews

Related Post