ਲੁਧਿਆਣਾ ਰੇਪ ਮਾਮਲੇ 'ਚ ਵਿਧਾਇਕ ਸਿਮਰਜੀਤ ਬੈਂਸ ਤੇ ਹੋਰਨਾਂ ਖ਼ਿਲਾਫ਼ ਮੁੜ ਗ੍ਰਿਫ਼ਤਾਰੀ ਵਾਰੰਟ ਜਾਰੀ

By  Shanker Badra December 2nd 2021 11:27 AM

ਲੁਧਿਆਣਾ : ਰੇਪ ਮਾਮਲੇ ਵਿੱਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਆਤਮਾ ਨਗਰ ਇਲਾਕੇ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਦੋਸ਼ੀਆਂ ਨੂੰ ਗ੍ਰਿਫਤਾਰੀ ਵਾਰੰਟ ਹੋਣ ਦੇ ਬਾਵਜੂਦ ਗ੍ਰਿਫਤਾਰ ਨਾ ਕੀਤੇ ਜਾਣ ਕਾਰਨ ਅੱਜ ਸ਼ਿਕਾਇਤਕਰਤਾ ਦੇ ਵਕੀਲ ਨੇ ਅਦਾਲਤ ਵਿਚ ਪੇਸ਼ ਹੋ ਕੇ ਜ਼ਿਲ੍ਹਾ ਪੁਲਿਸ ਦੀ ਕਾਰਜਗੁਜ਼ਾਰੀ 'ਤੇ ਸਵਾਲ ਚੁੱਕੇ ਹਨ।

ਲੁਧਿਆਣਾ ਰੇਪ ਮਾਮਲੇ 'ਚ ਵਿਧਾਇਕ ਸਿਮਰਜੀਤ ਬੈਂਸ ਤੇ ਹੋਰਨਾਂ ਖ਼ਿਲਾਫ਼ ਮੁੜ ਗ੍ਰਿਫ਼ਤਾਰੀ ਵਾਰੰਟ ਜਾਰੀ

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀ ਵਾਰੰਟਾਂ ਦੇ ਬਾਵਜੂਦ ਵਿਧਾਇਕ ਬੈਂਸ ਵੱਲੋਂ ਪੁਲੀਸ ਸੁਰੱਖਿਆ ਹੇਠ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ’ਤੇ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਵਿਧਾਇਕ ਤੇ ਹੋਰ ਮੁਲਜ਼ਮਾਂ ਦੇ ਮੁੜ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਲੁਧਿਆਣਾ ਰੇਪ ਮਾਮਲੇ 'ਚ ਵਿਧਾਇਕ ਸਿਮਰਜੀਤ ਬੈਂਸ ਤੇ ਹੋਰਨਾਂ ਖ਼ਿਲਾਫ਼ ਮੁੜ ਗ੍ਰਿਫ਼ਤਾਰੀ ਵਾਰੰਟ ਜਾਰੀ

ਇਸ ਸਬੰਧੀ ਪੁਲੀਸ ਨੂੰ 10 ਦਸੰਬਰ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ। ਹਾਲਾਂਕਿ ਪਹਿਲਾਂ ਜਾਰੀ ਕੀਤੇ ਗਏ ਗ੍ਰਿਫਤਾਰੀ ਵਾਰੰਟ 'ਤੇ ਪੁਲਿਸ ਨੇ ਆਪਣੀ ਰਿਪੋਰਟ 'ਚ ਕਿਹਾ ਸੀ ਕਿ ਦੋਸ਼ੀ ਉਨ੍ਹਾਂ ਦੇ ਘਰ ਨਹੀਂ ਮਿਲੇ, ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ ਨਹੀਂ ਕੀਤਾ ਜਾ ਸਕਿਆ।

ਲੁਧਿਆਣਾ ਰੇਪ ਮਾਮਲੇ 'ਚ ਵਿਧਾਇਕ ਸਿਮਰਜੀਤ ਬੈਂਸ ਤੇ ਹੋਰਨਾਂ ਖ਼ਿਲਾਫ਼ ਮੁੜ ਗ੍ਰਿਫ਼ਤਾਰੀ ਵਾਰੰਟ ਜਾਰੀ

ਦੱਸ ਦਈਏ ਕਿ ਕੁੱਝ ਸਮਾਂ ਪਹਿਲਾਂ ਇਕ ਔਰਤ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਲੁਧਿਆਣਾ ਪੁਲਿਸ ਨੂੰ ਛੇੜਛਾੜ ਅਤੇ ਬਲਾਤਕਾਰ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਕਤ ਵਿਧਾਇਕ ਖਿਲਾਫ ਐੱਫ.ਆਈ.ਆਰ. ਦਰਜ ਕੀਤਾ ਗਿਆ ਸੀ।

-PTCNews

Related Post