ਕੇਂਦਰੀ ਜੇਲ੍ਹ 'ਚੋਂ ਚੈਕਿੰਗ ਦੌਰਾਨ ਹਵਾਲਾਤੀ ਤੋਂ ਮੋਬਾਈਲ ਤੇ ਸਿਮ ਬਰਾਮਦ

By  Jasmeet Singh October 6th 2022 02:20 PM -- Updated: October 6th 2022 02:23 PM

ਗੋਇੰਦਵਾਲ ਸਾਹਿਬ, 6 ਅਕਤੂਬਰ: ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਚੈਕਿੰਗ ਦੌਰਾਨ ਦਹਿਸ਼ਤਗਰਦੀ ਦੇ ਮੁਲਜ਼ਮ ਦੇ ਬੈਰਕ 'ਚੋਂ ਮੋਬਾਈਲ ਸਮੇਤ ਸਿਮ ਬਰਾਮਦ ਹੋਇਆ ਹੈ। ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਮਨਬੀਰ ਸਿੰਘ ਦੇ ਹੁਕਮਾਂ ’ਤੇ ਸੁਰੱਖਿਆ ਅਮਲੇ ਵੱਲੋਂ ਰੋਜ਼ਾਨਾ ਵਾਂਗ ਵੱਖ-ਵੱਖ ਬੈਰਕਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।

ਉਸ ਵੇਲੇ ਮੁਹੱਲਾ ਗੁਰੂ ਨਾਨਕਪੁਰਾ ਜ਼ਿਲ੍ਹਾ ਕਪੂਰਥਲਾ ਦੇ ਹਵਾਲਾਤੀ ਗਗਨਦੀਪ ਸਿੰਘ ਦੀ ਤਲਾਸ਼ੀ ਲੈਣ ਸਮੇਂ ਓਪੋ ਕੰਪਨੀ ਦਾ 1 ਟੱਚ ਸਕਰੀਨ ਮੋਬਾਈਲ ਅਤੇ ਸਿਮ ਬਰਾਮਦ ਹੋਇਆ।

ਉਕਤ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਫਗਵਾੜਾ ਵਿਖੇ ਅਸਲਾ ਐਕਟ, ਐਕਸਪਲੋਸਿਵ ਐਕਟ, ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਕੇਸ ਦਰਜ ਹੈ। ਇਸੇ ਜੁਰਮ ਵਿੱਚ ਉਕਤ ਮੁਲਜ਼ਮ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਸਜ਼ਾ ਕੱਟ ਰਿਹਾ ਹੈ।

ਫ਼ਿਲਹਾਲ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮੋਬਾਈਲ ਅਤੇ ਸਿਮ ਬਰਾਮਦ ਕਰਕੇ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਰਾਮਦ ਕੀਤੇ ਗਏ ਮੋਬਾਈਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਕਤ ਮੁਲਜ਼ਮ ਨੇ ਮੋਬਾਈਲ ਦੀ ਮਦਦ ਨਾਲ ਕਿਹੜੇ-ਕਿਹੜੇ ਲੋਕਾਂ ਨੂੰ ਕਿੰਨੀ ਵਾਰ ਕਾਲਾਂ ਕੀਤੀਆਂ ਹਨ।

ਇਹ ਵੀ ਪੜ੍ਹੋ: ਰਾਤ ਦੇ ਹਨੇਰੇ 'ਚ ਕੁੜੀ ਦੀ ਇਸ ਹਰਕਤ ਨਾਲ ਸਹਿਮੇ ਇਲਾਕੇ ਦੇ ਲੋਕ, ਵੀਡੀਓ ਹੋਈ ਵਾਇਰਲ

ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਹਰਭਜਨ ਸਿੰਘ ਮੁਤਾਬਿਕ ਮੋਬਾਈਲ ਫੋਨ ਕਬਜੇ ਵਿਚ ਲੈ ਕੇ ਗਗਨਦੀਪ ਸਿੰਘ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।

-PTC News

Related Post