ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਮੁੜ ਮਿਲੇ ਮੋਬਾਈਲ ਫੋਨ

By  Jashan A January 30th 2020 09:42 AM

ਫਿਰੋਜ਼ਪੁਰ: ਪੰਜਾਬ ਦੀਆਂ ਜੇਲ੍ਹਾਂ 'ਚੋਂ ਮੋਬਾਈਲ ਫੋਨਾਂ ਦੇ ਮਿਲਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਆਏ ਦਿਨ ਪੰਜਾਬ ਦੀ ਕਿਸੇ ਨਾ ਕਿਸੇ ਜੇਲ੍ਹ ਵਿੱਚੋਂ ਮੋਬਾਈਲ ਬਰਾਮਦ ਹੋ ਰਹੇ ਹਨ। ਅੱਜ ਵੀ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚੋਂ 3 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।

Ferozpur Central Jailਮਿਲੀ ਜਾਣਕਾਰੀ ਮੁਤਾਬਕ ਜੇਲ੍ਹ ਅਧਿਕਾਰੀਆਂ ਨੂੰ ਇਹ ਮੋਬਾਈਲ ਫੋਨ ਤਲਾਸ਼ੀ ਦੌਰਾਨ ਮਿਲੇ ਹਨ। ਇਸ ਦੇ ਨਾਲ ਅਧਿਕਾਰੀਆਂ ਨੇ 22 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ।

ਹੋਰ ਪੜ੍ਹੋ:ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਬਣੀ ਮੋਬਾਈਲਾਂ ਦੀ ਦੁਕਾਨ, ਮੁੜ ਤੋਂ 3 ਫੋਨ ਕੀਤੇ ਬਰਾਮਦ

ਤੁਹਾਨੂੰ ਦੱਸ ਦੇਈਏ ਈ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ 4 ਹਵਾਲਾਤੀਆਂ 'ਤੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Ferozpur Central Jailਇਥੇ ਇਹ ਵੀ ਦੱਸ ਦੇਈਏ ਕਿ ਬੀਤੇ ਦਿਨ ਵੀ ਫਿਰੋਜ਼ਪੁਰ ਜੇਲ੍ਹ 'ਚੋਂ 3 ਮੋਬਾਈਲ ਅਤੇ ਤੰਬਾਕੂ ਬਰਾਮਦ ਕੀਤਾ ਗਿਆ ਸੀ। ਜੇਲ੍ਹ 'ਚੋਂ ਲਗਾਤਾਰ ਮੋਬਾਈਲ ਫੋਨਾਂ ਦਾ ਮਿਲਣਾ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ,ਜਿਸ ਕਾਰਨ ਜੇਲ੍ਹ ਪ੍ਰਸ਼ਾਸਨ ‘ਤੇ ਵੱਡੇ ਸਵਾਲ ਖੜੇ ਹੋ ਰਹੇ ਹਨ।

-PTC News

Related Post