ਜੇਲ੍ਹਾਂ 'ਚ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਜਾਰੀ, ਕੇਂਦਰੀ ਜੇਲ੍ਹ 'ਚੋਂ ਦੋ ਮੋਬਾਇਲ ਹੋਏ ਬਰਾਮਦ

By  Riya Bawa October 23rd 2022 07:59 AM -- Updated: October 23rd 2022 10:50 AM

ਕਪੂਰਥਲਾ: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਰੋਜ਼ ਜੇਲ੍ਹਾਂ 'ਚੋਂ ਮੋਬਾਇਲ ਫੋਨ ਅਤੇ ਨਸ਼ੇ ਖ਼ਤਮ ਕਰਨ ਦੇ ਦਾਅਵੇ ਤਾਂ ਕਰਦੀ ਹੈ ਪਰ ਜੇਲ੍ਹਾਂ 'ਚ ਨਸ਼ੇ ਅਤੇ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ 'ਚ ਦੋ ਮੁਲਜ਼ਮਾਂ ਕੋਲੋਂ ਜੇਲ੍ਹ ਪ੍ਰਸ਼ਾਸਨ ਨੇ ਦੋ ਮੋਬਾਇਲ ਫੋਨ ਬਰਾਮਦ ਕੀਤੇ ਹਨ।ਜੇਲ੍ਹ ਪ੍ਰਸ਼ਾਸਨ ਨੇ ਜਿਨ੍ਹਾਂ ਨੂੰ ਕਬਜ਼ੇ 'ਚ ਲੈ ਕੇ ਦੋਵਾਂ ਵਿਰੁੱਧ ਥਾਣਾ ਸ੍ਰੀ ਗੋਇੰਦਵਾਲ ਸਾਹਿਬ 'ਚ ਕੇਸ ਦਰਜ ਕਰਵਾਇਆ ਹੈ।


jail

ਇਸ ਮਾਮਲੇ ਸਬੰਧੀ ਗੱਲ ਕਰਦੇ ਹੋਏ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਿਰਪਾਲ ਸਿੰਘ ਨੇ ਦੱਸਿਆ ਕਿ ਥਾਣਾ ਸਰਹਾਲੀ 'ਚ ਐਨਡੀਪੀਐੱਸ ਐਕਟ ਦੇ ਤਹਿਤ ਦਰਜ ਮੁਕੱਦਮਾਂ ਨੰਬਰ 147/22 ਦੇ ਤਹਿਤ ਜੇਲ੍ਹ 'ਚ ਬੰਦ ਸੁਖਵਿੰਦਰ ਸਿੰਘ ਸੁੱਖਾ ਪੁੱਤਰ ਬਲਦੇਵ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਕੋਲੋਂ ਸੈਮਸੰਗ ਕੰਪਨੀ ਦਾ ਮੋਬਾਇਲ ਫੋਨ ਬਰਾਮਦ ਹੋਇਆ। ਜਿਸ ਸਬੰਧੀ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।


ਇਹ ਵੀ ਪੜ੍ਹੋ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਹੋਏ ਨਤਮਸਤਕ

ਇਸੇ ਤਰ੍ਹਾਂ ਹੀ ਸਹਾਇਕ ਸੁਪਰਡੈਂਟ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਥਾਣਾ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਸਿਟੀ ਬਠਿੰਡਾ ਵਿਖੇ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਦੇ ਤਹਿਤ ਮੁਕੱਦਮਾਂ ਨੰਬਰ 67/21 ਦੇ ਤਹਿਤ ਇਥੇ ਬੰਦ ਵਿਸ਼ਾਲ ਪੁੱਤਰ ਚਰਨਜੀਤ ਸ਼ਰਮਾ ਵਾਸੀ ਮਾਨਸਾ ਕੋਲੋਂ ਸੈਮਸੰਗ ਕੰਪਨੀ ਦਾ ਮੋਬਾਇਲ ਫੋਨ ਬਰਾਮਦ ਹੋਇਆ ਹੈ। ਦੋਵਾਂ ਮਾਮਲਿਆਂ ਦੀ ਕ੍ਰਮਵਾਰ ਜਾਂਚ ਏਐੱਸਆਈ ਲਖਬੀਰ ਸਿੰਘ ਅਤੇ ਏਐੱਸਆਈ ਬਲਵੀਰ ਚੰਦ ਵੱਲੋਂ ਕੀਤੀ ਜਾ ਰਹੀ ਹੈ।



-PTC News

Related Post