ਰਾਫੇਲ ਮਾਮਲੇ 'ਚ ਕੇਂਦਰ ਸਰਕਾਰ ਨੂੰ ਮਿਲੀ ਵੱਡੀ ਰਾਹਤ, ਪੜ੍ਹੋ ਖ਼ਬਰ

By  Jashan A November 14th 2019 11:33 AM

ਰਾਫੇਲ ਮਾਮਲੇ 'ਚ ਕੇਂਦਰ ਸਰਕਾਰ ਨੂੰ ਮਿਲੀ ਵੱਡੀ ਰਾਹਤ, ਪੜ੍ਹੋ ਖ਼ਬਰ ,ਨਵੀਂ ਦਿੱਲੀ: ਰਾਫੇਲ ਜਹਾਜ਼ ਸੌਦੇ ਮਾਮਲੇ 'ਚ ਮੋਦੀ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਰਾਫੇਲ ਮਾਮਲੇ 'ਚ ਦਾਇਰ ਸਾਰੀਆਂ ਮੁੜ ਵਿਚਾਰ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।

ਸੁਪਰੀਮ ਕੋਰਟ ਨੇ ਇਸ ਕੇਸ ਦੇ ਫੈਸਲੇ ਨੂੰ ਪੜ੍ਹਦਿਆਂ ਸੌਦੇ ਦੀ ਪ੍ਰਕਿਰਿਆ 'ਚ ਗੜਬੜੀ ਲਈ ਪਟੀਸ਼ਨਕਰਤਾਵਾਂ ਦੀਆਂ ਦਲੀਲਾਂ ਨੂੰ ਖਾਰਜ ਕਰ ਦਿੱਤਾ ਹੈ।

ਹੋਰ ਪੜ੍ਹੋ: ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਸੀ ਨਕੇਲ, ਹੈਰੋਇਨ ਸਮੇਤ 4 ਨੂੰ ਦਬੋਚਿਆ

https://twitter.com/ANI/status/1194849531713576960?s=20

ਸੁਪਰੀਮ ਕੋਰਟ ਨੇ ਕਿਹਾ ਕਿ ਸਾਨੂੰ ਨਹੀਂ ਲਗਦਾ ਕਿ ਇਸ ਮਾਮਲੇ 'ਚ ਕੋਈ ਐਫ.ਆਈ.ਆਰ ਦਰਜ ਹੋਣੀ ਚਾਹੀਦੀ ਹੈ ਜਾਂ ਕਿਸੇ ਕਿਸਮ ਦੀ ਜਾਂਚ ਹੋਣੀ ਚਾਹੀਦੀ ਹੈ।

-PTC News

Related Post