ਮੋਗਾ ਦੀ ਅਦਾਲਤ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਭੇਜਿਆ ਸੰਮਨ

By  Pardeep Singh October 16th 2022 08:19 PM

ਮੋਗਾ: ਮੋਗਾ ਅਦਾਲਤ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੰਮਨ ਭੇਜਿਆ ਹੈ ਅਤੇ ਉਨ੍ਹਾਂ ਨੂੰ 15 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਅਦਾਲਤ 'ਚ ਇਕ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਸਾਲ 2020 'ਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਵਿਧਾਇਕ ਡਾ. ਹਰਜੋਤ ਕਮਲ ਤੇ ਇਹ ਇਲਜ਼ਾਮ ਲਗਾਏ ਸਨ ਕਿ ਉਸ ਵੱਲੋਂ ਖੇਤੀ ਵਾਲੀ ਜ਼ਮੀਨ ਨੂੰ ਵਪਾਰਕ ਬਣਾ ਕੇ 5 ਤੋਂ 7 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ।

ਓਧਰ ਹਰਜੋਤ ਕਮਲ ਨੇ ਉਸ 'ਤੇ ਲਗਾਏ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਸੀ ਅਤੇ ਉਸ ਦਾ ਮੰਨਣਾ ਸੀ ਕਿ ਉਸ ਦੇ ਅਕਸ ਨੂੰ ਵਿਗਾੜਨ ਲਈ ਹੀ ਹਰਪਾਲ ਸਿੰਘ ਚੀਮਾ ਨੇ ਅਜਿਹਾ ਕੀਤਾ ਸੀ।

ਇਹ ਵੀ ਪੜ੍ਹੋ:ਕਾਨਪੁਰ ਦੇ ਮਸ਼ਹੂਰ ਜਾਦੂਗਰ ਓ.ਪੀ ਸ਼ਰਮਾ ਦਾ ਹੋਇਆ ਦਿਹਾਂਤ

-PTC News

Related Post