ਮੋਗਾ-ਫਿਰੋਜ਼ਪੁਰ ਹਾਈਵੇਅ 'ਤੇ ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ

By  Shanker Badra January 18th 2019 10:10 AM

ਮੋਗਾ-ਫਿਰੋਜ਼ਪੁਰ ਹਾਈਵੇਅ 'ਤੇ ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ:ਮੋਗਾ : ਮੋਗਾ-ਫਿਰੋਜ਼ਪੁਰ ਹਾਈਵੇਅ 'ਤੇ Y.R.S ਕਾਲਜ ਘੱਲ ਕਲਾਂ ਕੋਲ ਬੀਤੀ ਰਾਤ ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਜ਼ਬਰਦਸਤ ਟੱਕਰ ਹੋਣ ਦੀ ਖ਼ਬਰ ਮਿਲੀ ਹੈ।ਇਸ ਹਾਦਸੇ ਵਿੱਚ ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ ਹੋ ਗਏ ਹਨ।

Moga-Ferozepur highway three vehicles between Collision
ਮੋਗਾ-ਫਿਰੋਜ਼ਪੁਰ ਹਾਈਵੇਅ 'ਤੇ ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ

ਜਾਣਕਾਰੀ ਅਨੁਸਾਰ ਮੋਗਾ-ਫਿਰੋਜ਼ਪੁਰ ਹਾਈਵੇਅ ਤੋਂ ਸਵਾਰੀਆਂ ਨਾਲ਼ ਭਰੀ ਇੱਕ ਟੈਕਸੀ ਗੁਜ਼ਰ ਰਹੀ ਸੀ ਤਾਂ Y.R.S ਕਾਲਜ ਘੱਲ ਕਲਾਂ ਕੋਲ ਉਸ ਟੈਕਸੀ ਦਾ ਟਾਇਰ ਅਚਾਨਕ ਪੰਚਰ ਹੋ ਗਿਆ।ਇਸ ਮਗਰੋਂ ਚਾਲਕ ਨੇ ਜਦੋਂ ਟੈਕਸੀ ਰੋਕ ਕੇ ਟਾਇਰ ਬਦਲਿਆ ਤਾਂ ਇੱਕ ਕੈਂਟਰ ਇਸ ਨਾਲ ਟਕਰਾਅ ਗਿਆ।

Moga-Ferozepur highway three vehicles between Collision
ਮੋਗਾ-ਫਿਰੋਜ਼ਪੁਰ ਹਾਈਵੇਅ 'ਤੇ ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ

ਇਸ ਦੌਰਾਨ ਇੱਕ ਵਾਲਵੋ ਬੱਸ ਵੀ ਕੈਂਟਰ ਨਾਲ ਟਕਰਾਅ ਗਈ।ਇਸ ਹਾਦਸੇ 'ਚ ਟੈਕਸੀ ਚਾਲਕ ਦੀ ਮੌਤ ਹੋ ਗਈ, ਜਦਕਿ ਬੱਸ ਚਾਲਕ ਸਮੇਤ ਕੁੱਲ ਪੰਜ ਲੋਕ ਜ਼ਖ਼ਮੀ ਹੋਏ ਹਨ।

Moga-Ferozepur highway three vehicles between Collision
ਮੋਗਾ-ਫਿਰੋਜ਼ਪੁਰ ਹਾਈਵੇਅ 'ਤੇ ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ

ਇਸ ਹਾਦਸੇ ਦੌਰਾਨ ਬੱਸ ਡਰਾਈਵਰ ਬੁਰੀ ਤਰ੍ਹਾਂ ਬੱਸ ਦੇ ਅੱਗੇ ਫਸ ਗਿਆ, ਜਿਸ ਨੂੰ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋ ਸੁਸਾਇਟੀ ਦੀ Winch machine ਵਾਲੀ ਐਂਬੂਲੈਂਸ ਦੀ ਸਹਾਇਤਾ ਨਾਲ ਬੜੀ ਮੁਸ਼ੱਕਤ ਨਾਲ ਬਾਹਰ ਕੱਢਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਮੋਗਾ ਵਿੱਚ ਦਾਖ਼ਲ ਕਰਵਾਇਆ ਗਿਆ।

-PTCNews

Related Post