ਮੋਗਾ- ਫਿਰੋਜ਼ਪੁਰ ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ,ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ

By  Shanker Badra February 11th 2020 04:02 PM -- Updated: February 11th 2020 04:06 PM

ਮੋਗਾ- ਫਿਰੋਜ਼ਪੁਰ ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ,ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ:ਮੋਗਾ :ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਮੋਗਾਤੋਂ ਸਾਹਮਣੇ ਆਇਆ ਹੈ। ਜਿੱਥੇ ਨੈਸ਼ਨਲ ਹਾਈਵੇਅ ’ਤੇ ਸੰਘਣੀ ਧੁੰਦ ਕਾਰਨਦਰਦਨਾਕ ਹਾਦਸਾ ਵਾਪਰਿਆ ਹੈ।

Moga -Ferozepur National Highway Road Accident, Four Death in same family ਮੋਗਾ- ਫਿਰੋਜ਼ਪੁਰ ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ,ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਮੋਗਾ-ਫਿਰੋਜ਼ਪੁਰ ਨੈਸ਼ਨਲ ਹਾਈਵੇਅ ’ਤੇ ਸੰਘਣੀ ਧੁੰਦ ਪਈ ਹੋਈ ਸੀ, ਜਿਸ ਕਾਰਨ ਆਲੇ-ਦੁਆਲੇ ਕੁਝ ਵੀ ਦਿਖਾਈ ਨਹੀਂ ਸੀ ਦੇ ਰਿਹਾ। ਇਸ ਦੌਰਾਨ ਹਾਈਵੇਅ ਤੋਂ ਲੰਘ ਰਹੇ ਇਕ ਤੇਜ਼ ਰਫਤਾਰ ਟਰੱਕ ਨੇ ਸਾਹਮਣੇ ਤੋਂ ਆ ਰਹੇ ਕਾਰ ਸਵਾਰ ਲੋਕਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਹੈ,ਜਿਸ ਕਾਰਨ ਕਾਰ ਟਰੱਕ ਦੇ ਹੇਠਾਂ ਵੜ ਗਈ ਹੈ।

Moga -Ferozepur National Highway Road Accident, Four Death in same family ਮੋਗਾ- ਫਿਰੋਜ਼ਪੁਰ ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ,ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ

ਇਸ ਹਾਦਸੇ ’ਚ ਕਾਰ ’ਚ ਸਵਾਰ ਪਤੀ-ਪਤੀ ਅਤੇ ਉਨ੍ਹਾਂ ਦੇ 2 ਬੱਚਿਆਂ ਦੀ ਮੌਕੇ ’ਤੇ ਮੌਤ ਹੋ ਗਈ ਹੈ।ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਿਸ ਨੇ ਕਾਰ ’ਚ ਪਈਆਂ ਮਿ੍ਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਨੇੜਲੇ ਹਸਪਤਾਲ ਦਾਖਲ ਕਰਵਾ ਦਿੱਤਾ ਹੈ। ਇਹ ਹਾਦਸਾ ਐਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨ ਗਈ ਹੈ।

Moga -Ferozepur National Highway Road Accident, Four Death in same family ਮੋਗਾ- ਫਿਰੋਜ਼ਪੁਰ ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ,ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ

ਦੂਜੇ ਪਾਸੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਚਾਰੇ ਲੋਕ ਦਿੱਲੀ ਤੋਂ ਵਾਪਸ ਪਰਤ ਰਹੇ ਸੀ ਅਤੇ ਪਿੰਡ ਮੇਹਨਾ ਦੇ ਕੋਲ ਇੱਕ ਟਰੱਕ ਖੜ੍ਹਾ ਸੀ ਅਤੇ ਧੁੰਦ ਜ਼ਿਆਦਾ ਹੋਣ ਕਾਰਨ ਕਾਰ, ਟਰੱਕ ਦੇ ਥੱਲੇ ਜਾ ਵੜੀ ,ਜਿਸ ਕਾਰਨ ਦੋ ਬੱਚੇ ਅਤੇ ਉਨ੍ਹਾਂ ਦੇ ਮਾਂ ਬਾਪ ਦੀ ਮੌਕੇ 'ਤੇ ਮੌਤ ਹੋ ਗਈ ਹੈ।

-PTCNews

Related Post