ਰੋਜ਼ੀ ਰੋਟੀ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

By  Shanker Badra November 19th 2018 03:59 PM

ਰੋਜ਼ੀ ਰੋਟੀ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ:ਮਨੀਲਾ ‘ਚ ਪੰਜਾਬੀਆਂ ਦੀਆਂ ਲਗਾਤਾਰ ਹੋ ਰਹੀਆਂ ਹੱਤਿਆਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀ ਲੈ ਰਿਹਾ।ਫਿਲਪੀਨ ਦੀ ਰਾਜਧਾਨੀ ਮਨੀਲਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਬੇ-ਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਹੈ।Moga Jasmael Singh manila Bullet shot Murderਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਦਾ ਰਹਿਣ ਵਾਲਾ ਜਸਮੇਲ ਸਿੰਘ ਪੁੱਤਰ ਇਕਾਬ ਸਿੰਘ ਦੋ ਸਾਲ ਪਹਿਲਾ ਰੋਜ਼ੀ ਰੋਟੀ ਦੀ ਭਾਲ ਵਿਚ ਮਨੀਲਾ ਗਿਆ ਸੀ।Moga Jasmael Singh manila Bullet shot Murderਅੱਜ ਜਦੋਂ ਜਸਮੇਲ ਸਿੰਘ ਕੰਮ 'ਤੇ ਜਾ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ 2 ਹਮਲਾਵਰਾਂ ਨੇ ਉਸ ਨੂੰ ਅੰਨ੍ਹੇਵਾਹ ਪੰਜ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।ਇਸ ਦਰਦਨਾਕ ਘਟਨਾ ਦੀ ਖਬਰ ਮਿਲਦਿਆ ਹੀ ਪਿੰਡ ਵਿਚ ਮਾਤਮ ਛਾ ਗਿਆ ਅਤੇ ਪਿੰਡ ਦੇ ਲੋਕ ਪੀੜਿਤ ਪਰਿਵਾਰ ਨਾਲ ਦੁਖ ਸਾਂਝਾ ਕਰਨ ਪੁੱਜੇ ਹਨ।

-PTCNews

Related Post