ਮੋਗਾ : ਕਾਊਂਟਰ ਇੰਟੈਲੀਜੈਂਸ ਨੇ 7.50 ਕਰੋੜ ਦੀ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ

By  Shanker Badra April 23rd 2019 10:29 PM

ਮੋਗਾ : ਕਾਊਂਟਰ ਇੰਟੈਲੀਜੈਂਸ ਨੇ 7.50 ਕਰੋੜ ਦੀ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ:ਮੋਗਾ : ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਾਊਂਟਰ ਇੰਟੈਲੀਜੈਂਸ ਟੀਮ ਨੇ ਅੱਜ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਇੱਕ ਵਾਰ ਫਿਰ ਨਸ਼ਾ ਤਸਕਰਾਂ ਦੇ ਇਰਾਦਿਆਂ ਦੇ ਪਾਣੀ ਫੇਰਿਆ ਹੈ।ਅੱਜ ਕਾਊਂਟਰ ਇੰਟੈਲੀਜੈਂਸ ਨੇ ਇੱਕ ਤਸਕਰ ਨੂੰ ਕਾਬੂ ਕਰ ਕੇ ਉਸ ਕੋਲੋਂ ਡੇਢ ਕਿੱਲੋ ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਮੋਗਾ ਦੇ ਪਿੰਡ ਦੋਲੇ ਵਾਲਾ ਵਿਖੇ ਸਪਲਾਈ ਹੋਣੀ ਸੀ।

Moga Police 7.50 crores heroin Including drug smuggler Arrested
ਮੋਗਾ : ਕਾਊਂਟਰ ਇੰਟੈਲੀਜੈਂਸ ਨੇ 7.50 ਕਰੋੜ ਦੀ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ

ਇਸ ਸੰਬੰਧੀ ਡੀ.ਐੱਸ.ਪੀ. ਧਰਮਕੋਟ ਰਸ਼ਪਾਲ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਟੀਮ ਨੇ ਮੋਗਾ ਦੇ ਪਿੰਡ ਕੋਟ ਈਸੇ ਖਾਂ ਦੇ ਕੋਲ ਨਾਕਾਬੰਦੀ ਕੀਤੀ ਹੋਈ ਸੀ।ਇਸ ਦੌਰਾਨ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਨੂੰ ਰੋਕਿਆ ਤਾਂ ਤਲਾਸ਼ੀ ਦੌਰਾਨ ਉਸ ਕੋਲੋਂ ਡੇਢ ਕਿੱਲੋ ਗਰਾਮ ਹੈਰੋਇਨ ਬਰਾਮਦ ਹੋਈ ਹੈ।ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਰਾਤੇਸ਼ ਵਜੋਂ ਹੋਈ ਹੈ ਜੋ ਕਿ ਗੁੜਗਾਉਂ 'ਚ ਵੇਟਰ ਦਾ ਕੰਮ ਕਰਦਾ ਸੀ।

Moga Police 7.50 crores heroin Including drug smuggler Arrested
ਮੋਗਾ : ਕਾਊਂਟਰ ਇੰਟੈਲੀਜੈਂਸ ਨੇ 7.50 ਕਰੋੜ ਦੀ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ

ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਵਿਅਕਤੀ ਤੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 7.50 ਕਰੋੜ ਰੁਪਏ ਹੈ।

-PTCNews

Related Post