ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਨੂੰ ਮੋਗਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

By  Shanker Badra December 3rd 2021 03:27 PM

ਮੋਗਾ : ਮੋਗਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਅਤੇ ਗੋਲਡੀ ਬਰਾੜ ਗੈਂਗ ਦੇ ਸ਼ਾਰਪ ਸ਼ੂਟਰ ਮੋਨੂੰ ਡਾਗਰ ਪੁੱਤਰ ਰਾਮ ਕੁਮਾਰ ਵਾਸੀ ਰਵੇਲੀ ਪੁਲਿਸ ਸਟੇਸ਼ਨ ਮੁਰਥਲ ਜ਼ਿਲ੍ਹਾ ਸੋਨੀਪਤ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ, ਜਿਸ ਉਪਰ ਹਰਿਆਣਾ ਪੁਲਿਸ ਵੱਲੋਂ ਇਨਾਮੀ ਰਾਸ਼ੀ ਲਗਾਈ ਹੋਈ ਸੀ। ਉਸ ਦੇ ਖਿਲਾਫ਼ ਥਾਣਾ ਸਦਰ ਮੋਗਾ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਨੂੰ ਮੋਗਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਜ਼ਿਲ੍ਹਾ ਪੁਲਿਸ ਕਪਤਾਨ ਸੁਰਿੰਦਰਜੀਤ ਸਿੰਘ ਮੰਡ ਨੇ ਦੱਸਿਆ ਕਿ ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਹਰਿਆਣਾ ਪੁਲਿਸ ਨੇ ਇਨਾਮੀ ਰਾਸ਼ੀ ਰੱਖੀ ਹੋਈ ਸੀ। ਮੋਨੂੰ ਨੇ ਆਪਣੇ ਇੱਕ ਹੋਰ ਸਾਥੀ ਜੋਧਾ ਨਾਲ ਮਿਲ ਕੇ ਬੀਤੇ ਦਿਨ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ’ਤੇ ਪਿਸਤੌਲ ਲੈ ਕੇ ਨਾਨਕ ਨਗਰੀ ਵਿੱਚ ਡਿਪਟੀ ਮੇਅਰ ਅਸ਼ੋਕ ਧਮੀਜਾ ਦੇ ਭਰਾ ਸੁਨੀਲ ਧਮੀਜਾ ਅਤੇ ਭਤੀਜੇ ਪ੍ਰਥਮ ’ਤੇ ਹਮਲਾ ਕੀਤਾ ਸੀ।

ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਨੂੰ ਮੋਗਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਉਨ੍ਹਾਂ ਨੇ ਦੱਸਿਆ ਕਿ ਮੋਨੂੰ ਨੂੰ ਪੁਲਿਸ ਨੇ ਕਾਬੂ ਕਰ ਲਿਆ ਜਦਕਿ ਜੋਧਾ ਮੌਕੇ ਤੋਂ ਫਰਾਰ ਹੋ ਗਿਆ ਹੈ। ਦੋਸ਼ੀ ਕੋਲੋਂ ਇਕ ਜ਼ਿਗਾਨਾ ਈਗਲ 9 ਐੱਮ ਐੱਮ, 1000 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁੱਛਗਿੱਛ ਦੌਰਾਨ ਮੋਨੂੰ ਨੇ ਖੁਲਾਸਾ ਕੀਤਾ ਕਿ ਉਸ ਨੂੰ ਜਤਿੰਦਰ ਕੁਮਾਰ ਨੀਲਾ ਨੂੰ ਮਾਰਨ ਦਾ ਕੰਮ ਮੁਕਤਸਰ ਦੇ ਗੈਂਗਸਟਰ ਗੋਲਡੀ ਬਰਾੜ ਨੇ ਦਿੱਤਾ ਸੀ। ਮੋਨੂੰ ਅੱਜ ਸਵੇਰੇ 5 ਵਜੇ ਫਿਰੋਜ਼ਪੁਰ ਹਾਈਵੇਅ 'ਤੇ ਜੋਧਾ ਨੂੰ ਮਿਲਿਆ।

ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਨੂੰ ਮੋਗਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਦੋਵਾਂ ਕੋਲ ਪਿਸਤੌਲ ਸੀ ਅਤੇ ਦੋਵੇਂ ਜਤਿੰਦਰ ਨੀਲਾ ਦੇ ਘਰ ਦੇ ਬਾਹਰ ਚਲੇ ਗਏ, ਜਿੱਥੇ ਉਨ੍ਹਾਂ ਨੇ ਸੁਨੀਲ ਧਮੀਜਾ ਅਤੇ ਉਸ ਦੇ ਲੜਕੇ ਪ੍ਰਥਮ 'ਤੇ ਹਮਲਾ ਕਰ ਦਿੱਤਾ। ਜਦੋਂ ਪ੍ਰਥਮ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਜੋਧਾ ਨੇ ਪ੍ਰਥਮ 'ਤੇ ਗੋਲੀਆਂ ਚਲਾ ਦਿੱਤੀਆਂ। ਐਸ.ਐਸ.ਪੀ. ਮੰਡ ਨੇ ਦੱਸਿਆ ਕਿ ਮੋਨੂੰ ਇਸ ਸਾਲ 4 ਅਗਸਤ 2021 ਨੂੰ ਅੰਮ੍ਰਿਤਸਰ ਵਿੱਚ ਹੋਏ ਰਾਣਾ ਕੰਧੋਵਾਲੀਆ ਦੇ ਕਤਲ ਕੇਸ ਵਿੱਚ ਮੁਲਜ਼ਮ ਹੈ ਅਤੇ ਉਸ ਖ਼ਿਲਾਫ਼ ਪੰਜਾਬ, ਹਰਿਆਣਾ ਵਿੱਚ ਲੁੱਟ-ਖੋਹ, ਕਤਲ, ਡਕੈਤੀ ਸਮੇਤ ਕਈ ਹੋਰ ਪੁਲੀਸ ਕੇਸ ਦਰਜ ਹਨ।

-PTCNews

Related Post