ਮੋਗਾ ਪੁਲਿਸ ਵਲੋਂ KTF ਨਾਲ ਸਬੰਧਤ ਤਿੰਨ ਲੋਕ ਗ੍ਰਿਫਤਾਰ, ਹਥਿਆਰ ਤੇ ਹੈਰੋਇਨ ਵੀ ਬਰਾਮਦ

By  Baljit Singh July 4th 2021 04:42 PM

ਮੋਗਾ: ਮੋਗਾ ਪੁਲਿਸ ਨੇ ਐਤਵਾਰ ਨੂੰ ਕੈਨੇਡਾ ਸਥਿਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਦੇ ਆਪਰੇਟਿਵ ਅਰਸ਼ਦੀਪ ਸਿੰਘ ਉਰਫ ਅਰਫ ਦਲਾ ਵਲੋਂ ਇਥੇ ਸਮਾਲਸਰ ਨੇੜਲੇ ਪਿੰਡ ਤੋਂ ਤਿੰਨ ਮੈਂਬਰਾਂ ਦੀ ਗ੍ਰਿਫਤਾਰੀ ਦੇ ਨਾਲ ਇੱਕ ਹੋਰ ਜਬਰ ਵਸੂਲੀ ਅਤੇ ਟਾਰਗੇਟ ਕਿਲਿੰਗ ਮਾਡੀਊਲ ਬਣਾਉਣ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।

ਪੜੋ ਹੋਰ ਖਬਰਾਂ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਦੀ ਕੀਤੀ ਸ਼ਲਾਘਾ, ਪਗੜੀ ਪਹਿਨ ਗੁਰਦੁਆਰਾ ਸਾਹਿਬ ਹੋਏ ਨਤਮਸਤਕ

ਫੜੇ ਗਏ ਵਿਅਕਤੀਆਂ ਦੀ ਪਛਾਣ ਈਨਾ ਖੇੜਾ ਪਿੰਡ ਦੇ ਯਾਦਵਿੰਦਰ ਸਿੰਘ ਉਰਫ ਯਾਦੀ, ਤਰਨਤਾਰਨ ਦੇ ਪਿੰਡ ਚੱਕ ਵਾਲਾਣੀ ਦੇ ਰਛਪਾਲ ਸਿੰਘ ਅਤੇ ਮੁਕਤਸਰ ਦੇ ਪਿੰਡ ਮਾਝਾ ਪੱਟੀ ਦੇ ਤਲਵਿੰਦਰ ਸਿੰਘ ਉਰਫ ਮਿੰਟੂ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਗ੍ਰੇ ਰੰਗ ਦੀ ਸ਼ੇਵਰਲੇਟ ਕਰੂਜ਼ ਕਾਰ (ਡੀ.ਐੱਲ .3 ਸੀਏਈ 4302), ਇਕ 0.32 ਬੋਰ ਦੀ ਪਿਸਤੌਲ ਦੇ ਨਾਲ ਜ਼ਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਪੜੋ ਹੋਰ ਖਬਰਾਂ: ਪੰਜਾਬ ‘ਚ ਮੁੜ STF ਦਾ ਚਾਰਜ ਸੰਭਾਲਣਗੇ ਹਰਪ੍ਰੀਤ ਸਿੱਧੂ

ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਮੋਗਾ ਪੁਲਿਸ ਨੇ ਡੇਰਾ ਪ੍ਰੇਮੀ ਦੀ ਹੱਤਿਆ, ਪੁਜਾਰੀ ਗੋਲੀਬਾਰੀ ਅਤੇ ਸੁਪਰਸ਼ਾਈਨ ਕਤਲ ਕੇਸ ਸਮੇਤ ਕਈ ਜੁਰਮਾਂ ਵਿਚ ਸ਼ਾਮਲ ਲਵਪ੍ਰੀਤ ਸਿੰਘ ਉਰਫ ਰਵੀ, ਰਾਮ ਸਿੰਘ ਉਰਫ ਸੋਨੂੰ ਅਤੇ ਕਮਲਜੀਤ ਸ਼ਰਮਾ ਉਰਫ ਕਮਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਟਾਰਗੇਟ ਕਿਲਿੰਗ ਮਾਡੀਊਲ ਦਾ ਪਰਦਾਫਾਸ਼ ਕੀਤਾ ਹੈ।

ਪੜੋ ਹੋਰ ਖਬਰਾਂ: ਨੇਪਾਲ ’ਚ ਭਾਰੀ ਮੀਂਹ ਦੇ ਚੱਲਦੇ ਆਏ ਹੜ੍ਹ ਨਾਲ ਹਾਲਾਤ ਬੇਕਾਬੂ

ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਮੋਗਾ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਅਰਸ਼ ਡਾਲਾ ਨੇ ਫਿਰੋਜ਼ਪੁਰ ਦੇ ਤਲਵੰਡੀ ਭਾਈ ਵਿਖੇ ਮਠਿਆਈ ਦੀ ਦੁਕਾਨ ਦੇ ਮਾਲਕ ਨੂੰ 30 ਲੱਖ ਰੁਪਏ ਦੀ ਫਿਰੌਤੀ ਨਾ ਦੇਣ ‘ਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਰਸ਼ ਨੇ ਤਿੰਨਾਂ ਮੁਲਜ਼ਮਾਂ ਨੂੰ ਮਠਿਆਈ ਦੁਕਾਨ ਦੇ ਮਾਲਕ ਤੋਂ ਫਿਰੌਤੀ ਇਕੱਠੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ। ਇਸ ਤੋਂ ਬਾਅਦ ਇਨ੍ਹਾਂ ਤਿੰਨਾਂ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਦੀਆਂ ਸਾਂਝੀਆਂ ਟੀਮਾਂ ਤਾਇਨਾਤ ਕੀਤੀਆਂ ਸਨ। ਐੱਸਐੱਸਪੀ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਉਹ ਅਰਸ਼ ਡਾਲਾ ਦੇ ਕਹਿਣ ਉੱਤੇ ਆਏ ਸਨ ਅਤੇ ਉਨ੍ਹਾਂ ਨੇ ਤਲਵੰਡੀ ਭਾਈ ਵਿਖੇ ਮਠਿਆਈ ਦੀ ਦੁਕਾਨ ਦੇ ਮਾਲਕ ਕੋਲੋਂ ਫਿਰੌਤੀ ਦੀ ਰਕਮ ਵਸੂਲਣੀ ਸੀ। ਉਨ੍ਹਾਂ ਕਿਹਾ ਕਿ ਤਿੰਨੋਂ ਮੁਲਜ਼ਮ ਪਹਿਲਾਂ ਹੀ ਕਈ ਅਪਰਾਧਿਕ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਯਾਦਵਿੰਦਰ ਯਾਦੀ ਮਾਰੇ ਗਏ ਗੈਂਗਸਟਰ ਵਿੱਕੀ ਗੌਂਡਰ ਦਾ ਕਰੀਬੀ ਸਾਥੀ ਸੀ।

ਪੜੋ ਹੋਰ ਖਬਰਾਂ: ਸਕੂਲੀ ਵਿਦਿਆਰਥੀਆਂ ਲਈ ਸ਼ਾਨਦਾਰ ਸਕਾਲਰਸ਼ਿਪ, ਜਾਣੋ ਕਦੋਂ ਤੇ ਕਿਵੇਂ ਕਰੀਏ ਅਪਲਾਈ

ਐੱਸਐੱਸਪੀ ਗਿੱਲ ਨੇ ਕਿਹਾ ਕਿ ਕਿਉਂਕਿ ਰਾਸ਼ਟਰੀ ਜਾਂਚ ਏਜੰਸੀ ਨੇ ਟਾਰਗੇਟ ਕਤਲਾਂ ਦੀ ਜਾਂਚ ਆਪਣੇ ਹੱਥ ਵਿਚ ਲਈ ਹੈ, ਅਸੀਂ ਇਸ ਜਾਣਕਾਰੀ ਨੂੰ ਰਾਸ਼ਟਰੀ ਏਜੰਸੀ ਨਾਲ ਵੀ ਸਾਂਝਾ ਕੀਤਾ ਹੈ। ਇਸੇ ਦੌਰਾਨ ਥਾਣਾ ਸਮੂਲਸਰ ਵਿਖੇ ਅੱਜ ਆਰਮਜ਼ ਐਕਟ ਦੀ ਧਾਰਾ 21/61/85, 25/54/59 ਅਧੀਨ ਕੇਸ ਦਰਜ ਕੀਤਾ ਗਿਆ ਹੈ।

-PTC News

Related Post