ਮੋਗਾ: ਰੰਜਿਸ਼ ਦੇ ਚੱਲਦਿਆਂ 2 ਧਿਰਾਂ ਵਿਚਾਲੇ ਖੂਨੀ ਝੜਪ, 1 ਜ਼ਖਮੀ

By  Jashan A June 16th 2019 12:54 PM

ਮੋਗਾ: ਰੰਜਿਸ਼ ਦੇ ਚੱਲਦਿਆਂ 2 ਧਿਰਾਂ ਵਿਚਾਲੇ ਖੂਨੀ ਝੜਪ, 1 ਜ਼ਖਮੀ,ਮੋਗਾ: ਮੋਗਾ ਦੇ ਪਿੰਡ ਜੀਤਾ ਸਿੰਘ ਵਾਲਾ ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਲਾ ਸਾਹਮਣੇ ਆਇਆ ਹੈ, ਜਿਥੇ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਵਿਚਾਲੇ ਖੂਨੀ ਟਕਰਾਅ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਇਕ ਧਿਰ ਵਲੋਂ ਦੂਜੀ ਧਿਰ ਦੇ ਨੌਜਵਾਨ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ।

ਪਰਿਵਾਰਿਕ ਮੈਬਰਾਂ ਮੁਤਾਬਕ ਨੌਜਵਾਨ ਖੇਤ ਤੋਂ ਵਾਪਸ ਆ ਰਿਹਾ ਸੀ ਕਿ ਕੁਝ ਵਿਅਕਤੀਆਂ ਨੇ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ।

ਹੋਰ ਪੜ੍ਹੋ:ਵਿਸ਼ਵ ਕੱਪ 2019: ਆਸਟ੍ਰੇਲੀਆ ਦੇ ਖਿਲਾਫ ਮੈਚ ਵਿਚ ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ

ਪਰ ਉਥੋਂ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ 'ਚ ਰੈਫਰ ਕਰ ਦਿੱਤਾ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਨੂੰ ਹਸਪਤਾਲ ਦਾਖਲ ਕਰਵਾਉਣ ਤੱਕ ਪੁਲਸ ਮੌਕੇ 'ਤੇ ਨਹੀਂ ਪਹੁੰਚੀ ਸੀ।

-PTC News

Related Post