ਵਿਆਹ ਸਮਾਗਮ 'ਚ ਚੱਲ ਰਹੇ ਡੀ.ਜੇ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ

By  Jashan A December 1st 2019 03:08 PM

ਵਿਆਹ ਸਮਾਗਮ 'ਚ ਚੱਲ ਰਹੇ ਡੀ.ਜੇ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ,ਮੋਗਾ: ਮੋਗਾ ਦੇ ਪਿੰਡ ਮਸਤੇਵਾਲਾ 'ਚ ਬੀਤੀ ਰਾਤ ਇੱਕ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨ ਪੁੱਤਰ ਪਰਮਜੀਤ ਸਿੰਘ ਵਾਸੀ ਕੋਟ ਈਸੇ ਖਾਂ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਮਸਤੇਵਾਲਾ ਪਿੰਡ 'ਚ ਵਿਆਹ ਵਾਲੇ ਘਰ ਡੀ. ਜੇ. ਲੱਗਾ ਹੋਇਆ ਸੀ ਅਤੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵਲੋਂ ਨੱਚਦੇ ਸਮੇਂ ਫਾਇਰ ਕੀਤੇ ਗਏ।

ਹੋਰ ਪੜ੍ਹੋ: ਟਾਂਡਾ ਹਾਈਵੇਅ ਨੇੜੇ ਸੜਕ ਹਾਦਸੇ 'ਚ ਨਵ-ਵਿਆਹੁਤਾ ਜੋੜੇ ਦੀ ਹੋਈ ਮੌਤ

ਇਸ ਦੌਰਾਨ ਡੀ. ਜੇ. ਬੰਦ ਕਰਨ ਸਮੇਂ ਸ਼ਰਾਬ ਦੇ ਨਸ਼ੇ 'ਚ ਨੌਜਵਾਨਾਂ ਵਲੋਂ ਧੱਕੇ ਨਾਲ ਡੀ. ਜੇ. ਚੱਲਦਾ ਰੱਖਣ ਲਈ ਕਿਹਾ ਗਿਆ ਅਤੇ ਇਸ ਮੌਕੇ ਇਕ ਨੌਜਵਾਨ ਵਲੋਂ ਗੋਲੀ ਚਲਾਈ ਗਈ। ਇਹ ਗੋਲੀ ਡੀ. ਜੇ. ਦਾ ਕੰਮ ਕਰਦੇ ਕਰਨ ਨਾਂ ਦੇ ਨੌਜਵਾਨ ਦੀ ਛਾਤੀ 'ਚ ਜਾ ਲੱਗੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਮੁੱਢਲੀ ਪੁੱਛਗਿੱਛ ਤੋਂ ਬਾਅਦ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

Related Post