ਮਾਨਸਿਕ ਪ੍ਰੇਸ਼ਾਨੀ ਕਾਰਨ ਐੱਨ. ਆਰ. ਆਈ. ਨੇ ਚੁੱਕਿਆ ਅਜਿਹਾ ਕਦਮ, ਜਾਣੋ ਮਾਮਲਾ

By  Jashan A January 14th 2019 01:17 PM

ਮਾਨਸਿਕ ਪ੍ਰੇਸ਼ਾਨੀ ਕਾਰਨ ਐੱਨ. ਆਰ. ਆਈ. ਨੇ ਚੁੱਕਿਆ ਅਜਿਹਾ ਕਦਮ, ਜਾਣੋ ਮਾਮਲਾ,ਮੋਗਾ: ਮੋਗਾ ਤੋਂ ਇੱਕ ਐੱਨ. ਆਰ. ਆਈ. ਵੱਲੋਂ ਮਾਨਸਿਕ ਪ੍ਰੇਸ਼ਾਨੀ ਕਾਰਨ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਪਿੰਡ ਭਾਗਪੁਰ ਗਗੜਾ ਬੇਅੰਤ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਕਾਰਵਾਈ ਕਰਦਿਆਂ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ।

NRI commits suicide in Moga village ਮਾਨਸਿਕ ਪ੍ਰੇਸ਼ਾਨੀ ਕਾਰਨ ਐੱਨ. ਆਰ. ਆਈ. ਨੇ ਚੁੱਕਿਆ ਅਜਿਹਾ ਕਦਮ, ਜਾਣੋ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਕਾਫੀ ਸਮੇਂ ਤੋਂ ਦੁਬਈ ਰਹਿੰਦਾ ਸੀ ਤੇ ਉਥੇ ਉਸ ਦੇ ਟਰੱਕ-ਟਰਾਲੇ ਚਲਦੇ ਹਨ। ਪਿਛਲੇ ਡੇਢ ਸਾਲ ਤੋਂ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਦਾ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ।

NRI commits suicide in Moga village ਮਾਨਸਿਕ ਪ੍ਰੇਸ਼ਾਨੀ ਕਾਰਨ ਐੱਨ. ਆਰ. ਆਈ. ਨੇ ਚੁੱਕਿਆ ਅਜਿਹਾ ਕਦਮ, ਜਾਣੋ ਮਾਮਲਾ

ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਤੇ 2 ਬੱਚਿਆਂ ਨੂੰ ਪਿੱਛੇ ਛੱਡ ਗਿਆ। ਪੁਲਿਸ ਨੇ ਬੇਅੰਤ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

-PTC News

Related Post