ਮੋਗਾ: ਮਾਲ ਖਾਨੇ ਦਾ ਪਟਵਾਰੀ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ

By  Jashan A January 14th 2019 07:10 PM

ਮੋਗਾ: ਮਾਲ ਖਾਨੇ ਦਾ ਪਟਵਾਰੀ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ,ਮੋਗਾ: ਮੋਗਾ ਵਿਜ਼ੀਲੈਂਸ ਨੇ ਅੱਜ ਪਿੰਡ ਘੱਲ ਕਲਾਂ 'ਚ ਤਾਇਨਾਤ ਪਟਵਾਰੀ ਸ਼ਿੰਦਰ ਸਿੰਘ ਨੂੰ ਇਕ ਕਿਸਾਨ ਤਜਿੰਦਰ ਪਾਲ ਸਿੰਘ ਕੋਲੋਂ 4000 ਰੁਪਏ ਰਿਸ਼ਵਤ ਲੈਂਦੇ ਰੰਗੀ ਹੱਥੀਂ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਉਸ 'ਤੇ ਰਿਸ਼ਵਤ ਲੈਣ ਦਾ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

moga ਮੋਗਾ: ਮਾਲ ਖਾਨੇ ਦਾ ਪਟਵਾਰੀ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ

ਜਾਣਕਾਰੀ ਦਿੰਦਿਆ ਡੀ ਐਸ ਪੀ ਵਿਜੀਲੈਂਸ ਰਛਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਘੱਲ ਕਲਾਂ ਦੇ ਇਕ ਕਿਸਾਨ ਤਜਿੰਦਰਪਾਲ ਸਿੰਘ, ਸੁਖਮੰਦਰ ਸਿੰਘ ਅਤੇ ਮਾਤਾ ਜਸਵਿੰਦਰ ਕੌਰ ਨੇ ਸ਼ਿਕਾਇਤ ਕੀਤੀ ਸੀ ਕਿ ਉਹਨਾਂ ਨੇ ਕੇਨਰਾ ਬੈਂਕ ਤੋਂ ਕਰਜ਼ਾ ਲੈਣਾ ਹੈ ਅਤੇ ਉਸ ਦੀ ਜ਼ਮੀਨ ਦੇ ਇੰਤਕਾਲ ਲਈ ਪਟਵਾਰੀ ਉਸ ਤੋਂ 5000 ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

moga ਮੋਗਾ: ਮਾਲ ਖਾਨੇ ਦਾ ਪਟਵਾਰੀ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ

ਜਿਸ ਤੋਂ ਬਾਅਦ ਅੱਜ ਸਾਡੀ ਟੀਮ ਨੇ ਟ੍ਰੈਪ ਲਗਾ ਕੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀਂ ਕਾਬੂ ਕੀਤਾ ਹੈ।ਸਰਕਾਰੀ ਗਵਾਹ ਵਲੋਂ ਜਿਲ੍ਹਾ ਸਿਖਿਆ ਅਧਿਕਾਰੀ ਪ੍ਰਦੀਪ ਸ਼ਰਮਾ , ਐਸ.ਡੀ. ਓ. ਮੰਡੀ ਬੋਰਡ ਜਸਵੀਰ ਸਿੰਘ ਅਤੇ ਘਲਕਲਾਂ ਪਿੰਡ ਤੋਂ ਸੁਖਵਿੰਦਰ ਸਿੰਘ ਨੂੰ ਨਾਲ ਲੈ ਕੇ ਪਟਵਾਰੀ ਨੂੰ ਰੰਗੇ ਹੱਥੀ ਕਾਬੂ ਕੀਤਾ ਅਤੇ ਪਟਵਾਰੀ ਵਲੋਂ ਰਿਸ਼ਵਤ ਲਈ ਗਈ ਰਾਸ਼ੀ ਵੀ ਬਰਾਮਦ ਕਰ ਲਈ ਗਈ ਹੈ।

-PTC News

Related Post