ਮੋਗਾ: ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 4 ਵਿਅਕਤੀ ਚੜ੍ਹੇ ਪੁਲਿਸ ਅੜਿੱਕੇ

By  Jashan A August 6th 2019 05:26 PM

ਮੋਗਾ: ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 4 ਵਿਅਕਤੀ ਚੜ੍ਹੇ ਪੁਲਿਸ ਅੜਿੱਕੇ,ਮੋਗਾ: ਮੋਗਾ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਹੈ, ਜਦੋਂ ਉਹਨਾਂ ਨੇ ਲੁੱਟਾਂ ਖੋਹਾਂ ਨੂੰ ਅੰਜਾਮ ਦੇਣ ਵਾਲੇ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਫੜ੍ਹੇ ਗਏ ਆਰੋਪੀਆਂ ਕੋਲੋਂ ਦੋ 32 ਬੋਰ ਪਿਸਟਲ, ਪੰਜ ਜਿੰਦਾ ਕਾਰਤੂਸ, ਤੇਜ਼ਧਾਰ ਹਥਿਆਰ ਅਤੇ ਇੱਕ ਮੋਟਰਸਾਈਕਲ ਬ੍ਰਾਮਦ ਕੀਤਾ ਹੈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ (ਡੀਐਸਪੀ) ਨੇ ਦੱਸਿਆ ਕਿ ਮੁਖ਼ਬਰ ਵਲੋਂ ਸੂਚਨਾ ਮਿਲੀ ਸੀ ਕਿ ਕੁਝ ਲੋਕ ਰਣੀਆਂ ਪਿੰਡ ਦੇ ਨਜ਼ਦੀਕ ਤੋਂ ਨਿਕਲ ਰਹੀ ਅਬੋਹਰ ਨਹਿਰ ਦੇ ਕੋਲ ਸੁੰਨਸਾਨ ਇਲਾਕੇ ਵਿੱਚ ਬੈਠੇ ਡਾਕਾ ਮਾਰਨ ਦੀ ਯੋਜਨਾ ਬਣਾ ਰਹੇ ਹਨ।

ਹੋਰ ਪੜ੍ਹੋ:ਲੁਧਿਆਣਾ ਪੁਲਿਸ ਨੇ 1 ਕਿੱਲੋ ਹੈਰੋਇਨ ਤੇ ਲੱਖਾਂ ਦੀ ਨਗਦੀ ਸਮੇਤ 1 ਵਿਅਕਤੀ ਨੂੰ ਦਬੋਚਿਆ

ਜਿਨ੍ਹਾਂ ਨੂੰ ਮੌਕੇ 'ਤੇ ਜਾ ਕੇ ਫੜਿਆ ਜਾਵੇ ਤਾਂ ਉਨ੍ਹਾਂ ਨੂੰ ਹਥਿਆਰ ਵੀ ਬਰਾਮਦ ਹੋ ਸਕਦੇ ਹਨ। ਪੁਲਿਸ ਨੇ ਤੁਰੰਤ ਮੌਕੇ ਉੱਤੇ ਪਹੁੰਚ ਕੇ ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ,ਜਦੋਂ ਕਿ ਇਨ੍ਹਾਂ ਦੇ ਦੋ ਸਾਥੀ ਹਨ੍ਹੇਰੇ ਦਾ ਫਾਇਦਾ ਚੁੱਕਦੇ ਹੋਏ ਭੱਜਣ ਵਿੱਚ ਸਫਲ ਹੋ ਗਏ। ਫਿਲਹਾਲ ਪੁਲਿਸ ਨੇ ਚਾਰਾਂ ਨੂੰ ਹਿਰਾਸਤ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post