ਮੁੱਖ ਮੰਤਰੀ ਵੱਲੋਂ ਸ਼ਹੀਦ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਦੀ ਵਿੱਤੀ ਮਦਦ ਦੇਣ ਦੇ ਹੁਕਮ

By  Jashan A March 20th 2019 11:09 AM -- Updated: March 20th 2019 01:19 PM

ਮੁੱਖ ਮੰਤਰੀ ਵੱਲੋਂ ਸ਼ਹੀਦ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਦੀ ਵਿੱਤੀ ਮਦਦ ਦੇਣ ਦੇ ਹੁਕਮ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜ਼ੋਰੀ ਜਿਲੇ ਵਿੱਚ ਪਾਕਿਸਤਾਨੀ ਫੌਜ ਵੱਲੋ ਅਸਲ ਕਬਜੇ ਵਾਲੀ ਰੇਖਾ ਦੀ ਉਲੰਘਣਾ ਕਰਕੇ ਕੀਤੀ ਗੋਲੀਬਾਰੀ ਦੇ ਕਾਰਨ ਸ਼ਹੀਦ ਹੋਏ ਸਿਪਾਹੀ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।

moga ਮੁੱਖ ਮੰਤਰੀ ਵੱਲੋਂ ਸ਼ਹੀਦ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਦੀ ਵਿੱਤੀ ਮਦਦ ਦੇਣ ਦੇ ਹੁਕਮ

ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਰਾਹਤ ਵਿੱਚ 7 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ 5 ਲੱਖ ਰੁਪਏ ਜ਼ਮੀਨ ਦੇ ਬਦਲੇ ਦਿੱਤੇ ਗਏ ਹਨ ਜੋ ਕਿ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਸ਼ਹੀਦ ਦੇ ਵਾਰਸਾਂ ਨੂੰ ਦਿੱਤੇ ਜਾਂਦੇ ਹਨ।

ਹੋਰ ਪੜ੍ਹੋ:ਜ਼ਿਲੇ ਗੁਰਦਾਸਪੁਰ ਦੀ ਕਲਾਨੌਰ ਪੰਚਾਇਤ ਵਿਚ ਹੋਇਆ ਕਰੋੜਾਂ ਦਾ ਘਪਲਾ

saheed jawan karamjeet singh ਮੁੱਖ ਮੰਤਰੀ ਵੱਲੋਂ ਸ਼ਹੀਦ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਦੀ ਵਿੱਤੀ ਮਦਦ ਦੇਣ ਦੇ ਹੁਕਮ

ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੇ ਕਾਰਨ ਮੋਗਾ ਦੇ ਕਰਮਜੀਤ ਸਿੰਘ ਦੀ ਹੋਈ ਮੌਤ ’ਤੇ ਮੁੱਖ ਮੰਤਰੀ ਨੇ ਪਿਛਲੀ ਰਾਤ ਇਕ ਟਵੀਟ ਕਰਕੇ ਡੂੰਘਾ ਦੁੱਖ ਅਤੇ ਗੁੱਸਾ ਪ੍ਰਗਟ ਕੀਤਾ।

moga ਮੁੱਖ ਮੰਤਰੀ ਵੱਲੋਂ ਸ਼ਹੀਦ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਦੀ ਵਿੱਤੀ ਮਦਦ ਦੇਣ ਦੇ ਹੁਕਮ

ਉਨਾਂ ਲਿਖਿਆ ਹੈ ਕਿ , ‘‘ਪਾਕਿਸਤਾਨ ਵਾਰ-ਵਾਰ ਜੰਗਬੰਦੀ ਨੂੰ ਉਲੰਘ ਕੇ ਸਾਰੇ ਅੰਤਰਰਾਸ਼ਟਰੀ ਸਿਧਾਂਤਾ ਅਤੇ ਮਾਨਵੀ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ। ਪਾਕਿਸਤਾਨ ਦੀ ਗੋਲੀਬਾਰੀ ਕਾਰਨ ਪੰਜਾਬ ਨੇ ਮੋਗਾ ਦੇ ਇੱਕ ਹੋਰ ਨੌਜਵਾਨ ਫੌਜੀ ਨੂੰ ਖੋਹ ਦਿੱਤਾ ਹੈ। ਮੇਰੀ ਸੰਵੇਦਨਾ ਕਰਮਜੀਤ ਸਿੰਘ ਦੇ ਪਰਿਵਾਰ ਨਾਲ ਹੈ।’’

-PTC News

 

Related Post