ਟਾਰਗੇਟ ਕਿਲਿੰਗ ਮਾਮਲਾ: ਵੀਡੀਓ ਕਾਨਫਰੰਸ ਰਾਹੀਂ ਜੱਗੀ ਜੌਹਲ ਅਦਾਲਤ 'ਚ ਪੇਸ਼

By  Jashan A January 7th 2019 04:40 PM

ਟਾਰਗੇਟ ਕਿਲਿੰਗ ਮਾਮਲਾ: ਵੀਡੀਓ ਕਾਨਫਰੰਸ ਰਾਹੀਂ ਜੱਗੀ ਜੌਹਲ ਅਦਾਲਤ 'ਚ ਪੇਸ਼,ਮੋਗਾ: ਪੰਜਾਬ ਵਿੱਚ ਹਿੰਦੂ ਨੇਤਾਵਾਂ ਦੀ ਹੱਤਿਆ ਨੂੰ ਅੰਜ਼ਾਮ ਦੇਣ ਵਾਲੇ ਟਾਰਗੇਟ ਕਿਲਿੰਗ ਦੇ ਅਧੀਨ ਕਾਬੂ ਕੀਤੇ ਗਏ ਆਰੋਪੀ ਜਗਤਾਰ ਸਿੰਘ ਜੌਹਲ ਉਰਫ ਜੱਗੀ ਜੌਹਲ ਨੂੰ ਅੱਜ ਮੋਗਾ ਅਦਾਲਤ 'ਚ ਪੇਸ਼ ਕੀਤਾ ਗਿਆ।

ਜੱਗੀ ਜੌਹਲ ਦੀ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਹੋਈ।ਇਸ ਮਾਮਲੇ ਦੀ ਅਗਲੀ ਸੁਣਵਾਈ 21 ਜਨਵਰੀ ਨੂੰ ਹੋਵੇਗੀ।ਦੱਸਣਯੋਗ ਹੈ ਕਿ ਹਿੰਦੂ ਸੰਗਠਨਾਂ ਨਾਲ ਜੁੜੇ ਨਾਮੀ ਲੋਕਾਂ ਦੇ ਕਤਲ ਮਾਮਲੇ 'ਚ ਫੜ੍ਹੇ ਗਏ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਨੂੰ ਪਿਛਲੇ ਸਾਲ ਪੰਜਾਬ 'ਚੋਂ ਗ੍ਰਿਫਤਾਰ ਕੀਤਾ ਗਿਆ ਸੀ।

-PTC News

Related Post