ਮੋਗਾ: ਹਲਕਾ ਧਰਮਕੋਟ ਦੀ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਲੰਗਰ ਸੇਵਾ

By  Shanker Badra March 14th 2020 07:38 PM

ਮੋਗਾ: ਹਲਕਾ ਧਰਮਕੋਟ ਦੀ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਲੰਗਰ ਸੇਵਾ:ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਦੀਆਂ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਲੰਗਰ ਸੇਵਾ ਕੀਤੀ ਗਈ ਹੈ। ਬੀਤੇ ਕੱਲ੍ਹ ਤੋਂ ਇਥੇ ਪੁੱਜੀਆਂ ਸੰਗਤਾਂ ਨੇ ਲਿਆਂਦੀਆਂ ਰਸਦਾਂ ਨਾਲ ਸ਼ਰਧਾ ਨਾਲ ਲੰਗਰ ਤਿਆਰ ਕੀਤਾ।

ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਗੁਰੂ ਸਾਹਿਬ ਦੇ ਲੰਗਰ ਦੀ ਉਸਤਤ ਕਰਦਿਆਂ ਕਿਹਾ ਕਿ ਇਸ ਗੁਰੂ ਬਖਸ਼ੀ ਪਰੰਪਰਾ ਕਾਰਨ ਅੱਜ ਸਿੱਖ ਕੌਮ ਦੀ ਵਿਲੱਖਣ ਪਛਾਣ ਹੈ। ਸਿੱਖ ਧਰਮ ਦੀ ਲੰਗਰ ਮਰਯਾਦਾ ਦਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਮਹੱਤਵਪੂਰਨ ਸਥਾਨ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਵਿਖੇ ਸੇਵਾ ਕਰਨ ਦਾ ਸੁਭਾਗ ਅਥਾਹ ਖੁਸ਼ੀ ਤੇ ਅਨੰਦ ਦਿੰਦਾ ਹੈ।

ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਵਿਸ਼ਵ ਦੀਆਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਪੁੱਜਦੀਆਂ ਹਨ ਅਤੇ ਲੰਗਰ ਛਕ ਕੇ ਤ੍ਰਿਪਤ ਹੁੰਦੀਆਂ ਹਨ। ਇਸ ਸਰਬ ਸਾਂਝਾ ਅਸਥਾਨ ਹੈ ਅਤੇ ਮਨੁੱਖੀ ਏਕਤਾ ਲਈ ਇਸ ਤੋਂ ਵੱਡੀ ਹੋਰ ਕੋਈ ਮਿਸਾਲ ਨਹੀਂ। ਉਨ੍ਹਾਂ ਕਿਹਾ ਕਿ ਨਾਨਕਸ਼ਾਹੀ ਸੰਮਤ ਅਨੁਸਾਰ ਨਵੇਂ ਵਰ੍ਹੇ ’ਤੇ ਹਲਕਾ ਧਰਮਕੋਟ ਦੀ ਸੰਗਤ ਨਾਲ ਸੇਵਾ ਨਸੀਬ ਹੋਣੀ ਗੁਰੂ ਬਖਸ਼ਿਸ਼ ਹੈ।

-PTCNews

Related Post