ਮੋਗਾ : ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By  Shanker Badra July 24th 2019 09:41 AM

ਮੋਗਾ : ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ:ਮੋਗਾ : ਵਿਜੀਲੈਂਸ ਬਿਊਰੋ ਪੰਜਾਬ ਨੇ ਇੱਕ ਸਹਾਇਕ ਥਾਣੇਦਾਰ ਨੂੰ 5 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁਲਜ਼ਮ ਏ.ਐੱਸ.ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ ਤਾਇਨਾਤ ਸੀ।

Moga Vigilance Bureau ASI Taking a bribe Arrested ਮੋਗਾ : ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਮੋਗਾ ਦੇ ਡੀ.ਐੱਸ.ਪੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਹਰਗੋਬਿੰਦ ਸਿੰਘ ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਊਰੋ ਰੇਂਜ ਦੇ ਨਿਰਦੇਸ਼ਾਂ 'ਤੇ ਥਾਣਾ ਧਰਮਕੋਟ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ ।

Moga Vigilance Bureau ASI Taking a bribe Arrested ਮੋਗਾ : ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਉਨਾਂ ਦੱਸਿਆ ਕਿ ਸੁਖਮੰਦਰ ਸਿੰਘ ਵਾਸੀ ਪਿੰਡ ਭਿੰਡਰ ਕਲਾਂ ਦਾ ਜ਼ਮੀਨੀ ਵਿਵਾਦ ਨੂੰ ਲੈ ਕੇ ਗੁਰਦੀਪ ਸਿੰਘ ਅਤੇ ਵਰਿੰਦਰ ਸਿੰਘ ਨਾਲ ਝਗੜਾ ਚੱਲਦਾ ਆ ਰਿਹਾ ਸੀ, ਜਿਸ ਕਾਰਨ ਉਸਨੇ ਥਾਣਾ ਸਿਟੀ ਧਰਮਕੋਟ ਵਿੱਚ ਸ਼ਿਕਾਇਤਾਂ ਦਿੱਤੀਆਂ ਹੋਈਆਂ ਸਨ।ਜਿਸਦੀ ਜਾਂਚ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਵਲੋਂ ਕੀਤੀ ਜਾ ਰਹੀ ਸੀ ।

Moga Vigilance Bureau ASI Taking a bribe Arrested ਮੋਗਾ : ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਇਸ ਦੌਰਾਨ ਸ਼ਿਕਾਇਤ ਕਰਤਾ ਸੁਖਮੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਮੋਗਾ ਨੂੰ ਦੱਸਿਆ ਕਿ ਸਹਾਇਕ ਥਾਣੇਦਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਬਦਲੇ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਉਹ ਥਾਣੇਦਾਰ ਨੂੰ 10 ਹਜ਼ਾਰ ਰੁਪਏ ਦੇਣ ਲਈ ਰਾਜ਼ੀ ਹੋ ਗਿਆ ਸੀ।ਉਸਨੇ ਦੱਸਿਆ ਕਿ ਉਸਨੇ ਥਾਣੇਦਾਰ ਨੂੰ 5 ਹਜ਼ਾਰ ਰੁਪਏ ਦੇ ਦਿੱਤੇ ਅਤੇ ਪੰਜ ਹਜ਼ਾਰ ਰੁਪਏ ਦੇਣ ਦਾ ਝੂਠਾ ਵਾਅਦਾ ਕਰਕੇ ਉਥੋਂ ਵਾਪਸ ਆ ਗਿਆ ਅਤੇ ਵਿਜੀਲੈਂਸ ਬਿਊਰੋ ਨੂੰ ਇਸ ਬਾਰੇ ਸੂਚਿਤ ਕੀਤਾ। ਜਿਸ ਤੋਂ ਬਾਅਦ ਸੁਖਮੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਮੋਗਾ ਨੂੰ ਸ਼ਿਕਾਇਤ ਕੀਤੀ ਸੀ।

Moga Vigilance Bureau ASI Taking a bribe Arrested ਮੋਗਾ : ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਦਿੱਲੀ ਪੁਲਿਸ ਨੇ 2 ਅਫ਼ਗ਼ਾਨ ਨਾਗਰਿਕਾਂ ਨੂੰ 50 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਸ ਸੂਚਨਾ ਦੇ ਆਧਾਰ 'ਤੇ ਹੀ ਡੀ.ਐੱਸ.ਪੀ. ਹਰਜਿੰਦਰ ਸਿੰਘ, ਸਰਬਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਬਲਵੰਤ ਸਿੰਘ ਜ਼ਿਲ੍ਹਾ ਖੇਡ ਅਫਸਰ ਅਤੇ ਵਿਜੀਲੈਂਸ ਟੀਮ ਨੂੰ ਨਾਲ ਲੈ ਕੇ ਜ਼ਿਲ੍ਹਾ ਕਚਹਿਰੀ ਮੋਗਾ ਦੀ ਕੰਟੀਨ ਵਿੱਚ ਪਹੁੰਚ ਗਏ। ਜਿੱਥੇ ਉਨ੍ਹਾਂ ਨੇ ਸੁਖਮੰਦਰ ਸਿੰਘ ਤੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਦਬੋਚ ਲਿਆ।ਜਿਸ ਤੋਂ ਬਾਅਦ ਉਨ੍ਹਾਂ ਨੇ ਕਥਿਤ ਦੋਸ਼ੀ ਖਿਲਾਫ਼ ਕੁਰੱਪਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ।

-PTCNews

Related Post