ਇਟਲੀ 'ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ, ਕੁਝ ਦਿਨਾਂ ਤੱਕ ਆਉਣਾ ਸੀ ਪੰਜਾਬ

By  Jashan A February 25th 2020 08:57 AM

ਮੋਗਾ: ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਅਧੀਨ ਪੈਂਦੇ ਪਿੰਡ ਦੀਨਾ ਸਾਹਿਬ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਪਿੰਡ ਦੇ ਇੱਕ ਨੌਜਵਾਨ ਦੀ ਇਟਲੀ 'ਚ ਭੇਦਭਰੇ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 32 ਸਾਲਾ ਹਰਦੀਪ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਹਰਦੀਪ ਸਿੰਘ 11 ਸਾਲ ਪਹਿਲਾਂ ਰੋਜ਼ਗਾਰ ਲਈ ਇਟਲੀ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨਾਂ ਤੱਕ ਹਰਦੀਪ ਨੇ ਪੰਜਾਬ ਆਉਣਾ ਸੀ, ਜਿਸ ਲਈ ਉਸ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਸਨ।

ਹੋਰ ਪੜ੍ਹੋ: ਸ੍ਰੀ ਮੁਕਤਸਰ ਸਾਹਿਬ: ਪਿੰਡ ਸੁਖਨਾ ਵਿਖੇ ਗਰਭਵਤੀ ਮਹਿਲਾ ਵਲੋਂ ਖੁਦਕੁਸ਼ੀ

ਮ੍ਰਿਤਕ ਨੌਜਵਾਨ ਦੇ ਮਾਤਾ ਪਿਤਾ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਮੰਗ ਕੀਤੀ ਹੈ ਕਿ ਉਹਨਾਂ ਦੇ ਲੜਕੇ ਦੀ ਮੌਤ ਦਾ ਸੱਚ ਸਾਹਮਣੇ ਲਿਆਇਆ ਜਾਵੇ।

ਤੁਹਾਨੂੰ ਦੱਸ ਦੇਈਏ ਕਿ ਅੱਜ ਕੱਲ ਨੌਜਵਾਨ ਰੋਜ਼ੀ-ਰੋਟੀ ਲਈ ਵਿਦੇਸ਼ ਦਾ ਰਾਹ ਚੁਣਦੇ ਹਨ, ਜਿਥੇ ਉਹਨਾਂ ਨੂੰ ਕੁਝ ਅਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ, ਜਿਨ੍ਹਾਂ ਦਾ ਸ਼ਿਕਾਰ ਹੋ ਜਾਂਦੇ ਹਨ।

-PTC News

Related Post