ਮੋਹਾਲੀ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਨਹੀਂ ਦਿੱਤੀ ਕਸ਼ਮੀਰ ਕੌਮੀ ਸੰਘਰਸ਼ ਹਮਾਇਤ ਕਮੇਟੀ ਨੂੰ ਰੈਲੀ ਕਰਨ ਦੀ ਪ੍ਰਵਾਨਗੀ

By  Shanker Badra September 14th 2019 06:17 PM

ਮੋਹਾਲੀ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਨਹੀਂ ਦਿੱਤੀ ਕਸ਼ਮੀਰ ਕੌਮੀ ਸੰਘਰਸ਼ ਹਮਾਇਤ ਕਮੇਟੀ ਨੂੰ ਰੈਲੀ ਕਰਨ ਦੀ ਪ੍ਰਵਾਨਗੀ:ਮੋਹਾਲੀ : ਮੋਹਾਲੀ ਦੇ ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ 15 ਸਤੰਬਰ ਨੂੰ ਦੁਸਹਿਰਾ ਗਰਾਊਂਡ ਫ਼ੇਜ਼-8 ਮੁਹਾਲੀ ਤੋਂ ਰੈਲੀ ਕਰਨ ਦੀ ਪ੍ਰਵਾਨਗੀ ਮੰਗਣ ਲਈ ਆਈ ਅਰਜ਼ੀ ਨੂੰ ਸੁਰੱਖਿਆ ਕਾਰਨਾਂ ਕਰਕੇ ਰੱਦ ਕਰ ਦਿੱਤਾ ਹੈ। ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ‘ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੀ ਹਮਾਇਤ’ ਵਿੱਚ ਹੋ ਰਹੀ ਇਸ ਰੈਲੀ ਲਈ ਝੰਡਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਪਿੰਡ ਜੇਠੂਕੇ, ਲਖਵਿੰਦਰ ਸਿੰਘ ਅਤੇ ਕਮਲਪ੍ਰੀਤ ਪੰਨੂ ਨੇ 13 ਸਤੰਬਰ 2019 ਨੂੰ ਸ਼ਾਮੀਂ 4 ਵਜੇ ਈ-ਮੇਲ ਰਾਹੀਂ ਅਰਜ਼ੀ ਭੇਜੀ ਸੀ। ਇਹ ਰੈਲੀ 15 ਸਤੰਬਰ 2019 ਨੂੰ ਸਵੇਰੇ 11 ਤੋਂ ਸ਼ਾਮੀਂ 4 ਵਜੇ ਤੱਕ ਦੁਸਹਿਰਾ ਗਰਾਊਂਡ ਤੋਂ ਯੂ.ਟੀ. ਚੰਡੀਗੜ ਤੱਕ ਕਰਨ ਦੀ ਤਜਵੀਜ਼ ਸੀ, ਜਿਸ ਵਿੱਚ 7500 ਪੁਰਸ਼ਾਂ, 500 ਔਰਤਾਂ ਅਤੇ 100 ਦੇ ਕਰੀਬ ਬੱਚਿਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ।

Mohali administration Kashmir National Struggle Support Committee Not given for security reasons Approval to rally ਮੋਹਾਲੀ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਨਹੀਂ ਦਿੱਤੀ ਕਸ਼ਮੀਰ ਕੌਮੀ ਸੰਘਰਸ਼ ਹਮਾਇਤ ਕਮੇਟੀ ਨੂੰ ਰੈਲੀ ਕਰਨ ਦੀ ਪ੍ਰਵਾਨਗੀ

ਦਿਆਲਨ ਨੇ ਕਿਹਾ ਕਿ ਪ੍ਰਸ਼ਾਸਨ ਨੇ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀ ਐਡਵਾਈਜ਼ਰੀ ਦੇ ਸੰਦਰਭ ਵਿੱਚ ਇਸ ਅਰਜ਼ੀ ਉਤੇ ਵਿਚਾਰ ਕੀਤਾ। ਉਨਾਂ ਕਿਹਾ ਕਿ ਇਨਾਂ ਦਿਸ਼ਾ-ਨਿਰਦੇਸ਼ਾਂ ਵਿੱਚ ਸਪੱਸ਼ਟ ਹੈ ਕਿ ਅਜਿਹੀ ਪ੍ਰਵਾਨਗੀ ਲਈ ਘੱਟੋ-ਘੱਟ ਸੱਤ ਦਿਨ ਪਹਿਲਾਂ ਬਿਨੈ ਕਰਨਾ ਜ਼ਰੂਰੀ ਹੈ। ਮੌਜੂਦਾ ਅਰਜ਼ੀ ਬਹੁਤ ਦੇਰੀ ਨਾਲ ਪ੍ਰਾਪਤ ਹੋਈ ਪਰ ਫਿਰ ਵੀ ਵੱਖ -ਵੱਖ ਵਿਭਾਗਾਂ ਤੋਂ ਰਿਪੋਰਟ ਮੰਗੀ ਗਈ। ਸਮੇਂ ਦੀ ਘਾਟ ਕਾਰਨ ਸਾਰੇ ਵਿਭਾਗਾਂ ਤੋਂ ਰਿਪੋਰਟਾਂ ਪ੍ਰਾਪਤ ਨਹੀਂ ਹੋ ਸਕੀਆਂ।

Mohali administration Kashmir National Struggle Support Committee Not given for security reasons Approval to rally ਮੋਹਾਲੀ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਨਹੀਂ ਦਿੱਤੀ ਕਸ਼ਮੀਰ ਕੌਮੀ ਸੰਘਰਸ਼ ਹਮਾਇਤ ਕਮੇਟੀ ਨੂੰ ਰੈਲੀ ਕਰਨ ਦੀ ਪ੍ਰਵਾਨਗੀ

ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਸਾਨੂੰ ਕੁੱਝ ਕੁ ਵਿਭਾਗਾਂ ਤੋਂ ਹੀ ਰਿਪੋਰਟਾਂ ਮਿਲੀਆਂ ਹਨ, ਜਿਨਾਂ ਵਿੱਚ ਐਸ.ਐਸ.ਪੀ. ਮੁਹਾਲੀ ਨੇ ਆਪਣੀ ਰਿਪੋਰਟ ਵਿੱਚ ਸਪੱਸ਼ਟ ਤੌਰ ’ਤੇ ਦੱਸਿਆ ਕਿ ਅਜਿਹੀ ਰੈਲੀ ਵਿੱਚ ਇਕੱਤਰ ਹੋਏ ਲੋਕਾਂ ਅਤੇ ਆਮ ਲੋਕਾਂ ਦੇ ਜੀਵਨ ਨੂੰ ਖ਼ਤਰਾ ਖੜਾ ਹੋ ਸਕਦਾ ਹੈ ਅਤੇ ਇਸ ਨਾਲ ਸ਼ਾਂਤੀ ਭੰਗ ਹੋਣ ਦਾ ਡਰ ਹੈ। ਉਨਾਂ ਇਹ ਵੀ ਕਿਹਾ ਕਿ ਜ਼ਿਲਾ ਐਸ.ਏ.ਐਸ. ਨਗਰ ਵਿੱਚ ਕਈ ਕਸ਼ਮੀਰੀ ਵਿਦਿਆਰਥੀ ਪੜ ਰਹੇ ਹਨ ਅਤੇ ਅਜਿਹੀ ਰੈਲੀ ਉਨਾਂ ਨੂੰ ਕੋਈ ਜੁਰਮ ਕਰਨ ਲਈ ਉਕਸਾ ਸਕਦੀ ਹੈ। ਆਪਣੀ ਰਿਪੋਰਟ ਵਿੱਚ ਐਸ.ਐਸ.ਪੀ. ਨੇ ਕਿਹਾ ਕਿ ਇੰਨੀ ਵੱਡੀ ਪੱਧਰ ਉਤੇ ਹੋਣ ਵਾਲੇ ਇਕੱਠ ਨਾਲ ਟਰੈਫਿਕ ਵਿਵਸਥਾ ਲਈ ਵੀ ਖ਼ਤਰਾ ਖੜਾ ਹੋ ਸਕਦਾ ਹੈ, ਜਿਸ ਨਾਲ ਆਮ ਜਨਤਾ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ। ਇਹ ਰੈਲੀ ਐਂਬੂਲੈਂਸ, ਫਾਇਰ ਬਿ੍ਰਗੇਡ ਵਗੈਰਾ ਵਰਗੇ ਐਮਰਜੈਂਸੀ ਵਾਹਨਾਂ ਦੇ ਰਾਹ ਵਿੱਚ ਵੀ ਰੁਕਾਵਟ ਖੜੀ ਕਰੇਗੀ।

Mohali administration Kashmir National Struggle Support Committee Not given for security reasons Approval to rally ਮੋਹਾਲੀ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਨਹੀਂ ਦਿੱਤੀ ਕਸ਼ਮੀਰ ਕੌਮੀ ਸੰਘਰਸ਼ ਹਮਾਇਤ ਕਮੇਟੀ ਨੂੰ ਰੈਲੀ ਕਰਨ ਦੀ ਪ੍ਰਵਾਨਗੀ

ਦਿਆਲਨ ਨੇ ਦੱਸਿਆ ਕਿ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਇਸ ਰੈਲੀ ਦਾ ਰੂਟ ਭੀੜ ਭੜੱਕੇ ਵਾਲੇ ਰਿਹਾਇਸ਼ੀ ਇਲਾਕਿਆਂ ਵਿੱਚੋਂ ਹੋ ਕੇ ਲੰਘਦਾ ਹੈ ਅਤੇ ਰੈਲੀ ਵਾਲੀ ਥਾਂ ਫੋਰਟਿਸ ਤੇ ਕੋਸਮੋ ਵਰਗੇ ਹਸਪਤਾਲਾਂ ਦੇ ਨੇੜੇ ਪੈਂਦੀ ਹੈ। ਫਾਇਰ ਅਫ਼ਸਰ ਨੇ ਦੱਸਿਆ ਕਿ ਇੰਨੇ ਥੋੜੇ ਸਮੇਂ ਵਿੱਚ ਰੈਲੀ ਵਾਲੀ ਥਾਂ ਉਤੇ ਅੱਗ ਬੁਝਾਉਣ ਵਰਗੇ ਪ੍ਰਬੰਧ ਅਗਾੳੂਂ ਤੌਰ ਉਤੇ ਕਰਨੇ ਅਸੰਭਵ ਹਨ। ਪ੍ਰਬੰਧਕਾਂ ਨੇ ਵੀ ਆਪਣੇ ਵੱਲੋਂ ਅੱਗ ਬੁਝਾਉਣ ਵਾਲੇ ਯੰਤਰ ਮੁਹੱਈਆ ਕਰਨ ਤੋਂ ਅਸਮਰੱਥਾ ਜਤਾਈ ਹੈ। ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਸੁਰੱਖਿਆ ਏਜੰਸੀਆਂ ਵੀ ਇਹ ਸੰਕੇਤ ਦੇ ਚੁੱਕੀਆਂ ਹਨ ਕਿ ਇਸ ਰੈਲੀ ਨਾਲ ਜ਼ਿਲੇ ਵਿੱਚ ਜਨ ਜੀਵਨ ਅਤੇ ਕਾਨੂੰਨ ਵਿਵਸਥਾ ਨੂੰ ਗੰਭੀਰ ਖ਼ਤਰਾ ਖੜਾ ਹੋ ਸਕਦਾ ਹੈ। ਐਸ.ਡੀ.ਐਮ. ਮੁਹਾਲੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਰੈਲੀ ਦੇ ਪ੍ਰਬੰਧਕ ਨੇ ਲਾਊਂਡ ਸਪੀਕਰ ਲਈ ਕੋਈ ਪ੍ਰਵਾਨਗੀ ਨਹੀਂ ਮੰਗੀ ਅਤੇ ਨਾ ਹੀ ਰੈਲੀ ਵਾਲੀ ਸਬੰਧਤ ਥਾਂ ਦੇ ਮਾਲਕ ਦੀ ਪ੍ਰਵਾਨਗੀ ਪੇਸ਼ ਕੀਤੀ।

Mohali administration Kashmir National Struggle Support Committee Not given for security reasons Approval to rally ਮੋਹਾਲੀ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਨਹੀਂ ਦਿੱਤੀ ਕਸ਼ਮੀਰ ਕੌਮੀ ਸੰਘਰਸ਼ ਹਮਾਇਤ ਕਮੇਟੀ ਨੂੰ ਰੈਲੀ ਕਰਨ ਦੀ ਪ੍ਰਵਾਨਗੀ

ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੀ ਇਹ ਆਦੇਸ਼ ਦੇ ਚੁੱਕੀ ਹੈ ਕਿ ਇਸ ਰੈਲੀ ਨਾਲ ਕਿਸੇ ਵੀ ਤਰਾਂ ਕਾਨੂੰਨ ਵਿਵਸਥਾ ਲਈ ਖ਼ਤਰਾ ਖੜਾ ਨਹੀਂ ਹੋਣਾ ਚਾਹੀਦਾ ਅਤੇ ਅਧਿਕਾਰੀ ਜਨਤਕ ਜਾਇਦਾਦ ਅਦੇ ਲੋਕਾਂ ਦੇ ਜਾਨ ਤੇ ਮਾਲ ਦੇ ਨੁਕਸਾਨ ਨੂੰ ਰੋਕਣ ਲਈ ਕਦਮ ਚੁੱਕਣ। ਜ਼ਿਲਾ ਪ੍ਰਸ਼ਾਸਨ ਐਸ.ਏ.ਐਸ. ਨਗਰ ਨੇ ਲੋਕਾਂ ਦੇ ਜਾਨ ਤੇ ਮਾਲ ਦੀ ਸੁਰੱਖਿਆ ਲਈ ਪਹਿਲਾਂ ਹੀ 11 ਸਤੰਬਰ 2019 ਨੂੰ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਤਹਿਤ ਆਦੇਸ਼ ਜਾਰੀ ਕਰ ਕੇ ਰੈਲੀਆਂ ਤੇ ਧਰਨਿਆਂ ਉਤੇ ਪਾਬੰਦੀ ਲਾ ਦਿੱਤੀ ਸੀ।

-PTCNews

Related Post