ਮੋਹਾਲੀ ਬੰਬ ਧਮਾਕਾ: ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ 'ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ'; ਉੱਚ ਪੱਧਰੀ ਮੀਟਿੰਗ ਅੱਜ

By  Jasmeet Singh May 10th 2022 10:25 AM -- Updated: May 10th 2022 10:26 AM

ਚੰਡੀਗੜ੍ਹ, 10 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੁਲਿਸ ਨੇ ਮੋਹਾਲੀ ਬੰਬ ਧਮਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਿਹਾ ਹੈ ਕਿ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸੂਤਰਾਂ ਅਨੁਸਾਰ ਮਾਨ ਨੇ ਹੁਣ ਤੱਕ ਕੀਤੀ ਕਾਰਵਾਈ ਦੀ ਰਿਪੋਰਟ ਮੰਗਣ ਲਈ ਅੱਜ ਡੀਜੀਪੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਆਪਣੀ ਰਿਹਾਇਸ਼ 'ਤੇ ਮੀਟਿੰਗ ਵੀ ਬੁਲਾਈ ਹੈ। ਇਹ ਵੀ ਪੜ੍ਹੋ: ਕਿਸਾਨਾਂ ਦੇ ਐਲਾਨ ਨੇ ਪਾਵਰਕਾਮ ਦੀ ਚਿੰਤਾ ਵਧਾਈ ਮਾਨ ਨੇ ਅੱਜ ਟਵਿੱਟਰ 'ਤੇ ਲਿਖਿਆ "ਮੋਹਾਲੀ ਵਿੱਚ ਹੋਏ ਧਮਾਕੇ ਦੀ ਪੁਲਿਸ ਜਾਂਚ ਕਰ ਰਹੀ ਹੈ। ਸਾਡੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।" ਸੋਮਵਾਰ ਰਾਤ ਮੋਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਦੇ ਬਾਹਰ ਇਕ ਮਾਮੂਲੀ ਧਮਾਕਾ ਹੋਇਆ। ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਪੁਲਿਸ ਨੇ ਕਿਹਾ ਕਿ ਉਸਨੇ ਘਟਨਾ ਵਿੱਚ ਇੱਕ ਦਹਿਸ਼ਤੀ ਕੋਣ ਤੋਂ ਇਨਕਾਰ ਨਹੀਂ ਕੀਤਾ ਹੈ, ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਹਮਲਾ ਇਮਾਰਤ ਦੇ ਬਾਹਰੋਂ ਇੱਕ ਰਾਕੇਟ ਨਾਲ ਚੱਲਣ ਵਾਲੇ ਗ੍ਰਨੇਡ ਨਾਲ ਹੋਇਆ ਸੀ। ਮੋਹਾਲੀ ਪੁਲਿਸ ਨੇ ਸੋਮਵਾਰ ਰਾਤੀ ਸੂਚਿਤ ਕੀਤਾ ਸੀ ਕਿ ਐਸ.ਏ.ਐਸ.ਨਗਰ ਦੇ ਸੈਕਟਰ 77 ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਵਿੱਚ ਸ਼ਾਮ 7:45 ਵਜੇ ਦੇ ਕਰੀਬ ਇੱਕ ਮਾਮੂਲੀ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਕੋਈ ਨੁਕਸਾਨ ਨਹੀਂ ਹੋਇਆ ਹੈ। ਸੀਨੀਅਰ ਅਧਿਕਾਰੀ ਮੌਕੇ 'ਤੇ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ: ਮੁਹਾਲੀ ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ ਇਹ ਪੁੱਛੇ ਜਾਣ 'ਤੇ ਕਿ ਕੀ ਇਸ ਨੂੰ ਅੱਤਵਾਦੀ ਹਮਲਾ ਮੰਨਿਆ ਜਾ ਸਕਦਾ ਹੈ, ਮੋਹਾਲੀ ਦੇ ਐਸ.ਪੀ. (ਹੈਡਕੁਆਰਟਰ) ਰਵਿੰਦਰ ਪਾਲ ਸਿੰਘ ਨੇ ਪੱਤਰਕਾਰਾਂ ਨੂੰ ਕਿਹਾ "ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਅਸੀਂ ਇਸ ਦੀ ਜਾਂਚ ਕਰ ਰਹੇ ਹਾਂ।" - ਏਜੰਸੀ ਦੇ ਸਹਿਯੋਗ ਨਾਲ -PTC News

Related Post