ਮੋਹਾਲੀ ਅਦਾਲਤ ਵੱਲੋ ਸੁਮੇਧ ਸੈਣੀ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ

By  Rajan Nath September 12th 2020 04:33 PM -- Updated: September 12th 2020 04:36 PM

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਵੱਧ ਦੀਆਂ ਜਾ ਰਹੀਆਂ ਹਨ। ਬਹੁ ਚਰਿਚਤ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਮਾਮਲੇ 'ਚ ਜ਼ਿਲ੍ਹਾ ਮੋਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਨੂੰ ਵੱਡਾ ਝਟਕਾ ਦਿੰਦੇ ਹੋਏ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ।

ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕਰਕੇ 25 ਸਤੰਬਰ ਤੱਕ ਅਦਾਲਤ 'ਚ ਪੇਸ਼ ਕੀਤਾ ਜਾਵੇ। ਜੇਕਰ ਉਹ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਨੂੰ ਭਗੋੜਾ ਘੋਸ਼ਿਤ ਕਰ ਦਿੱਤਾ ਜਾਵੇਗਾ।

ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਰੱਦ ਹੋਣ ਤੋਂ ਬਾਅਦ ਸੈਣੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਪਰ ਉਨ੍ਹਾਂ ਦੇ ਵਕੀਲਾਂ ਵੱਲੋਂ ਲਾਈ ਗਈ ਪਟੀਸ਼ਨ ਕੁੱਝ ਦਸਤਾਵੇਜ਼ਾਂ ਦੀ ਕਮੀ ਕਾਰਨ ਰਹਿ ਗਈ ਸੀ।

Mohali court issues arrest warrant against Sumedh Saini

ਜਿਸ ਤੋਂ ਬਾਅਦ ਉਨ੍ਹਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵੱਲੋਂ ਰੋਕ ਲਗਾ ਦਿੱਤੀ ਗਈ, ਜ਼ਿਕਰਯੋਗ ਹੈ ਕਿ ਸੈਣੀ ਨੂੰ ਦੁਬਾਰਾ ਪਟੀਸ਼ਨ ਦਾਇਰ ਕਰਨੀ ਪਵੇਗੀ। ਸ਼ਨੀਵਾਰ ਅਤੇ ਐਤਵਾਰ ਛੁੱਟੀ ਹੋਣ ਕਾਰਨ ਸੋਮਵਾਰ ਨੂੰ ਹੀ ਸੈਣੀ ਦੀ ਪਟੀਸ਼ਨ ਲੱਗੇਗੀ। ਅਜਿਹੇ 'ਚ ਪੰਜਾਬ ਪੁਲਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਹੋਰ ਸਮਾਂ ਮਿਲ ਗਿਆ ਹੈ।

ਹੋਰ ਪੜ੍ਹੋ: ਮੁਖ ਮੰਤਰੀ ਪੰਜਾਬ ਵੱਲੋਂ 'ਸਮਾਰਟ ਰਾਸ਼ਨ ਕਾਰਡ ਸਕੀਮ' ਕੀਤੇ ਗਏ ਲਾਂਚ

ਹੁਣ ਦੇਖਣਾ ਹੋਵੇਗਾ ਕਿ ਬੀਤੇ ਲੰਬੇ ਸਮੇਂ ਤੋਂ ਪੁਲਿਸ ਦੀਆਂ ਨਜ਼ਰਾਂ ਤੋਂ ਬਚਦੇ ਆ ਰਹੇ ਸੁਮੇਧ ਸੈਣੀ ਅਗਲਾ ਕਿ ਹਥਕੰਡਾ ਅਪਣਾਉਂਦੇ ਹਨ। ਅਤੇ ਕਦੋਂ ਤੱਕ ਪੁਲਿਸ ਦੀ ਪਕੜ ਤੋਂ ਦੂਰ ਰਹਿੰਦੇ ਹਨ।

-PTC News

Related Post