ਜ਼ਿਲ੍ਹਾ ਮੋਹਾਲੀ 78.58 ਫੀਸਦ ਯੋਗ ਵਿਅਕਤੀਆਂ ਦਾ ਟੀਕਾਕਰਨ ਕਰਕੇ ਸੂਬੇ 'ਚੋਂ ਬਣਿਆ ਮੋਹਰੀ

By  Shanker Badra July 5th 2021 08:57 AM -- Updated: July 5th 2021 08:58 AM

ਮੋਹਾਲੀ : ਟੀਕਾਕਰਣ ਦੇ ਮਾਮਲੇ ਵਿੱਚ ਮੋਹਾਲੀ ਬਹੁਤ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਐਸ.ਏ.ਐੱਸ. ਨਗਰ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ 78.58 ਪ੍ਰਤੀਸਤ ਯੋਗ ਵਿਅਕਤੀਆਂ ਦੇ ਟੀਕਾਕਰਣ ਨਾਲ ਐਸਏਐਸ ਨਗਰ ਸੂਬੇ ਦੇ ਮੋਹਰੀ ਜ਼ਿਲੇ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ। ਟੀਕਾ ਲਗਾਉਣ ਵਾਲੀ ਆਬਾਦੀ ਵਿੱਚ 18 ਸਾਲ ਤੋਂ ਵੱਧ ਅਤੇ ਸਾਰੀਆਂ ਵਿਸ਼ੇਸ਼ ਸ੍ਰੇਣੀਆਂ ਵੀ ਸ਼ਾਮਲ ਹਨ।

ਜ਼ਿਲ੍ਹਾ ਮੋਹਾਲੀ 78.58 ਫੀਸਦ ਯੋਗ ਵਿਅਕਤੀਆਂ ਦਾ ਟੀਕਾਕਰਨ ਕਰਕੇ ਸੂਬੇ 'ਚੋਂ ਬਣਿਆ ਮੋਹਰੀ

ਪੜ੍ਹੋ ਹੋਰ ਖ਼ਬਰਾਂ : ਆਮਿਰ ਖਾਨ ਅਤੇ ਕਿਰਨ ਰਾਓ ਵੱਲੋਂ ਅਲੱਗ ਹੋਣ ਦਾ ਫ਼ੈਸਲਾ , ਵਿਆਹ ਦੇ 15 ਸਾਲਾਂ ਬਾਅਦ ਲੈਣਗੇ ਤਲਾਕ

ਉਹਨਾਂ ਕਿਹਾ ਕਿ ਜ਼ਿਲੇ ਦੇ ਸਿਵਲ ਅਤੇ ਮੈਡੀਕਲ ਅਧਿਕਾਰੀ ਮਿਲ ਕੇ ਕੰਮ ਕਰ ਰਹੇ ਹਨ। ਟੀਕਾਕਰਣ ਲਈ ਅਸੀਂ ਨਾ ਕੇਵਲ ਆਊਟਰੀਚ ਕੈਂਪਾਂ ਰਾਹੀਂ ਬਲਕਿ ਘਰ-ਘਰ ਜਾ ਲੋਕਾਂ ਤੱਕ ਪਹੁੰਚ ਕਰ ਰਹੇ ਹਾਂ। ਉਹਨਾਂ ਅੱਗੇ ਕਿਹਾ ਕਿ ਸ਼ੁੱਕਰਵਾਰ ਨੂੰ ਲਗਾਏ ਗਏ ‘ਮੈਗਾ ਟੀਕਾਕਰਣ ਕੈਂਪਾਂ’ ਵਿੱਚ ਅਸੀਂ ਇੱਕ ਦਿਨ ਵਿੱਚ ਆਪਣੇ ਮਿੱਥੇ ਪੰਦਰਾਂ ਹਜਾਰ ਲੋਕਾਂ ਦੇ ਟੀਕਾਕਰਣ ਦੇ ਟੀਚੇ ਦੀ ਥਾਂ ਵੀਹ ਹਜਾਰ ਤੋਂ ਵੱਧ ਲੋਕਾਂ ਨੂੰ ਟੀਕੇ ਲਗਾਏ।

ਜ਼ਿਲ੍ਹਾ ਮੋਹਾਲੀ 78.58 ਫੀਸਦ ਯੋਗ ਵਿਅਕਤੀਆਂ ਦਾ ਟੀਕਾਕਰਨ ਕਰਕੇ ਸੂਬੇ 'ਚੋਂ ਬਣਿਆ ਮੋਹਰੀ

ਉਹਨਾਂ ਕਿਹਾ ਕਿ ਹੁਣ ਵੱਡੇ ਪੱਧਰ ‘ਤੇ ਲੋਕਾਂ ਦੀ ਟੀਕੇ ਪ੍ਰਤੀ ਝਿਜਕ ਅਤੇ ਡਰ ਘੱਟ ਗਿਆ ਹੈ, ਇਸ ਲਈ ਕੋਵਿਡ ਦੀ ਤੀਸਰੀ ਸੰਭਾਵੀ ਲਹਿਰ ਦਾ ਮੁਕਾਬਲਾ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕਰਨਾ ਜਾਰੀ ਰੱਖਾਂਗੇ।ਲੋਕਾਂ ਦੀਆਂ ਜਿੰਦਗੀ ਨੂੰ ਪ੍ਰਭਾਵਤ ਕਰਨ ਵਾਲੀ ਤੀਜੀ ਲਹਿਰ ‘ਤੇ ਚਿੰਤਾ ਜ਼ਾਹਰ ਕਰਦਿਆਂ ਦਿਆਲਨ ਨੇ ਕਿਹਾ ਕਿ ਬਿ੍ਰਟੇਨ ਅਤੇ ਯੂਰਪੀਅਨ ਦੇਸ਼ਾਂ ਵਿਚ ਡੈਲਟਾ ਵਿਸ਼ਾਣੂ ਦੇ ਫੈਲਾਅ ਦੇ ਮੱਦੇਨਜ਼ਰ ਵੱਧ ਤੋਂ ਵੱਧ ਲੋਕਾਂ ਨੂੰ ਟੀਕਾਕਰਣ ਦੇ ਦਾਇਰੇ ਵਿਚ ਲਿਆਉਣਾ ਮਹੱਤਵਪੂਰਨ ਹੋ ਗਿਆ ਹੈ।

ਜ਼ਿਲ੍ਹਾ ਮੋਹਾਲੀ 78.58 ਫੀਸਦ ਯੋਗ ਵਿਅਕਤੀਆਂ ਦਾ ਟੀਕਾਕਰਨ ਕਰਕੇ ਸੂਬੇ 'ਚੋਂ ਬਣਿਆ ਮੋਹਰੀ

ਪੜ੍ਹੋ ਹੋਰ ਖ਼ਬਰਾਂ : ਨਿੱਕੀ ਜਿਹੀ ਬੱਚੀ ਦੇ ਜਜ਼ਬੇ ਨੂੰ ਦੇਖ ਹਰ ਕੋਈ ਕਰ ਰਿਹਾ ਸਲਾਮ ,ਜਿਸਨੇ ਨਾ ਮੁਮਕਿਨ ਨੂੰ ਮੁਮਕਿਨ ਕਰਕੇ ਦਿਖਾਇਆ

ਮਾਹਰ ਡਾਕਟਰਾਂ ਮੁਤਾਬਕ ਟੀਕੇ ਦੀ ਦੂਜੀ ਖੁਰਾਕ ਲੋਕਾਂ ਨੂੰ ਉਨ੍ਹਾਂ ਵਿਅਕਤੀਆਂ ਤੋਂ ਜ਼ਿਆਦਾ ਮਜ਼ਬੂਤ ਬਣਾਉਂਦੀ ਹੈ ਜਿਨ੍ਹਾਂ ਨੇ ਟੀਕਾਕਰਨ ਨਹੀਂ ਕਰਵਾਇਆ ਹੁੰਦਾ। ਇਸ ਲਈ, ਲੋਕਾਂ ਨੂੰ ਟੀਕਾਕਰਨ ਲਈ ਸਰਗਰਮੀ ਨਾਲ ਅੱਗੇ ਆਉਣਾ ਚਾਹੀਦਾ ਹੈ ਅਤੇ ਹਰੇਕ ਘਰ ਨੂੰ ਯੋਗ ਮੈਂਬਰਾਂ ਦੀ ਸ਼ਤ-ਪ੍ਰਤੀਸ਼ਤ ਆਬਾਦੀ ਨੂੰ ਟੀਕਾਕਰਣ ਯਕੀਨੀ ਬਣਾਉਣਾ ਚਾਹੀਦਾ ਹੈ। ਉਨਾਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੀਤੇ ਨਿਰੰਤਰ ਯਤਨਾਂ ਲਈ ਵਿਭਾਗ ਦੀ ਪਿੱਠ ਥਾਪੜੀ ਅਤੇ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ।

-PTCNews

Related Post