ਮੁਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਿਜ਼

By  Riya Bawa December 24th 2021 06:24 PM -- Updated: December 24th 2021 06:32 PM

ਮੁਹਾਲੀ: ਡਰੱਗਜ਼ ਮਾਮਲੇ 'ਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਅਰਜ਼ੀ ਨੂੰ ਖਾਰਿਜ਼ ਕਰ ਦਿੱਤਾ ਗਿਆ ਹੈ। ਮੁਹਾਲੀ ਜ਼ਿਲ੍ਹਾ ਅਦਾਲਤ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਮੁਹਾਲੀ ਅਦਾਲਤ ਦੇ ਫੈਸਲੇ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਹਾਈਕੋਰਟ ਦਾ ਰੁਖ ਕਰਨਗੇ।

ਜਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਬਾਰੇ STF ਦੀ ਰਿਪੋਰਟ 'ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਹਾਲੀ ਦੇ ਸਟੇਟ ਕ੍ਰਾਈਮ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਸ ਕੇਸ ਅਹਿਮ ਮੁੱਦਾ ਬਣਿਆ ਹੋਇਆ ਹੈ।

-PTC News

Related Post