ਚੰਡੀਗੜ੍ਹ ਵੱਲ ਕੂਚ ਕਰ ਰਹੇ ਕਿਸਾਨਾਂ 'ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ, ਕੀਤਾ ਲਾਠੀਚਾਰਜ (ਵੀਡੀਓ)

By  Jashan A May 14th 2019 01:54 PM -- Updated: May 14th 2019 01:55 PM

ਚੰਡੀਗੜ੍ਹ ਵੱਲ ਕੂਚ ਕਰ ਰਹੇ ਕਿਸਾਨਾਂ 'ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ, ਕੀਤਾ ਲਾਠੀਚਾਰਜ (ਵੀਡੀਓ),ਮੁਹਾਲੀ: ਅੱਜ ਸਵੇਰ ਤੋਂ ਮੁਹਾਲੀ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ' ਵਲੋਂ ਆਪਣੀਆਂ ਮੰਗਾਂ ਸਬੰਧੀ ਮੰਗਲਵਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਦੋਂ ਚੰਡੀਗੜ੍ਹ ਰਾਜ ਭਵਨ ਦਾ ਘਿਰਾਓ ਕਰਨ ਲਈ ਪੈਦਲ ਮਾਰਚ ਕੀਤਾ ਗਿਆ ਤਾਂ ਪੁਲਸ ਨੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰਸਤੇ 'ਚ ਹੀ ਰੋਕ ਲਿਆ ਅਤੇ ਉਹਨਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ।

far ਚੰਡੀਗੜ੍ਹ ਵੱਲ ਕੂਚ ਕਰ ਰਹੇ ਕਿਸਾਨਾਂ 'ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ, ਕੀਤਾ ਲਾਠੀਚਾਰਜ (ਵੀਡੀਓ)

ਹੋਰ ਪੜ੍ਹੋ:ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ ,ਅਜਿਹੇ ਕਿਸਾਨਾਂ ਨੂੰ ਹੁਣ ਮਿਲੇਗਾ ਦੁਗਣਾ ਮੁਆਵਜ਼ਾ

ਇਸ ਦੌਰਾਨ ਪੁਲਿਸ ਨੇ ਕਿਸਾਨਾਂ 'ਤੇ ਲਾਠੀਚਾਰਜ ਵੀ ਕੀਤਾ, ਜਿਸ ਦੌਰਾਨ ਸੈਂਕੜੇ ਕਿਸਾਨ ਜ਼ਖਮੀਂ ਹੋ ਗਏ, ਜਿਸ ਤੋਂ ਬਾਅਦ ਕਿਸਾਨਾਂ 'ਚ ਹੋਰ ਵੀ ਰੋਹ ਪਾਇਆ ਜਾ ਰਿਹਾ ਹੈ ਅਤੇ ਲਗਾਤਾਰ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ।

far ਚੰਡੀਗੜ੍ਹ ਵੱਲ ਕੂਚ ਕਰ ਰਹੇ ਕਿਸਾਨਾਂ 'ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ, ਕੀਤਾ ਲਾਠੀਚਾਰਜ (ਵੀਡੀਓ)

ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਸਨ ਕਿ ਉਨ੍ਹਾਂ ਦੇ ਕਰਜ਼ੇ ਮੁਆਫ ਕੀਤੇ ਜਾਣ ਅਤੇ ਕਿਸਾਨਾਂ ਨੂੰ ਲੈ ਕੇ ਸਰਕਾਰਾਂ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇ।

ਹੋਰ ਪੜ੍ਹੋ:ਦੁਬਈ ‘ਚ ਪੰਜਾਬੀ ਨੌਜਵਾਨ ਦੀ ਚਮਕੀ ਕਿਸਮਤ, ਜਿੱਤੀ ਕਰੋੜਾਂ ਦੀ ਕਾਰ

far ਚੰਡੀਗੜ੍ਹ ਵੱਲ ਕੂਚ ਕਰ ਰਹੇ ਕਿਸਾਨਾਂ 'ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ, ਕੀਤਾ ਲਾਠੀਚਾਰਜ (ਵੀਡੀਓ)

ਇਸ ਤੋਂ ਇਲਾਵਾ ਸਵਾਮੀਨਾਥਮ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ, ਗੰਨੇ ਦਾ ਭਾਅ ਵਧਾਇਆ ਜਾਵੇ। ਇਨ੍ਹਾਂ ਮੰਗਾਂ ਦੇ ਚੱਲਦਿਆਂ ਹੀ ਅੱਜ ਹਜ਼ਾਰਾਂ ਦੀ ਗਿਣਤੀ 'ਚ ਇੱਥੇ ਕਿਸਾਨ ਇਕੱਠੇ ਹੋਏ।

-PTC News

Related Post