ਨਵੇਂ ਸਾਲ 'ਤੇ ਮੁਹਾਲੀ 'ਚ ਵੱਡੀ ਵਾਰਦਾਤ, 4 ਲੋਕਾਂ ਦੀ ਭੇਦਭਰੇ ਹਾਲਾਤ 'ਚ ਮੌਤ

By  Jashan A January 1st 2020 04:38 PM

ਨਵੇਂ ਸਾਲ 'ਤੇ ਮੁਹਾਲੀ 'ਚ ਵੱਡੀ ਵਾਰਦਾਤ, 4 ਲੋਕਾਂ ਦੀ ਭੇਦਭਰੇ ਹਾਲਾਤ 'ਚ ਮੌਤ,ਮੁਹਾਲੀ: ਮੁਹਾਲੀ ਦੇ ਸੈਕਟਰ 69 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਥੇ 4 ਲੋਕਾਂ ਦੀ ਭੇਦਭਰੇ ਹਾਲਾਤ 'ਚ ਮੌਤ ਹੋ ਗਈ। ਸਾਰੇ ਮ੍ਰਿਤਕ ਹੋਟਲ 'ਚ ਵੇਟਰ ਵਜੋਂ ਕੰਮ ਕਰਦੇ ਸਨ।

ਇਸ ਘਟਨਾ ਤੋਂ ਬਾਅਦ ਪਰਿਵਾਰਾਂ 'ਚ ਸੋਗ ਦੀ ਲਹਿਰ ਦੌੜ ਗਈ ਹੈ ਤੇ ਘਰਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ। ਪਰਿਵਾਰਕ ਮੈਂਬਰਾਂ ਵੱਲੋਂ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ ਤੇ ਉਧਰ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਵੱਲੋਂ ਅੰਗੀਠੀ ਦੇ ਧੂੰਏ ਨਾਲ ਮੌਤ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News

Related Post