ਪੰਜਾਬ 'ਚ ਕੋਰੋਨਾ ਕਾਰਨ 29ਵੀਂ ਮੌਤ, ਮੋਹਾਲੀ 'ਚ ਕੋਰੋਨਾ ਕਾਰਨ ਤੀਜੇ ਵਿਅਕਤੀ ਨੇ ਤੋੜਿਆ ਦਮ

By  Shanker Badra May 8th 2020 03:14 PM

ਪੰਜਾਬ 'ਚ ਕੋਰੋਨਾ ਕਾਰਨ 29ਵੀਂ ਮੌਤ, ਮੋਹਾਲੀ 'ਚ ਕੋਰੋਨਾ ਕਾਰਨ ਤੀਜੇ ਵਿਅਕਤੀ ਨੇ ਤੋੜਿਆ ਦਮ:ਮੋਹਾਲੀ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਅੱਜ ਮੋਹਾਲੀ 'ਚ ਇੱਕ ਕੋਰੋਨਾ ਪੀੜਤ ਦੀ ਮੌਤ ਹੋ ਗਈ ਹੈ ,ਜੋ ਕਿ ਜ਼ੀਰਕਪੁਰ ਦਾ ਰਹਿਣ ਵਾਲਾ ਸੀ। ਮੋਹਾਲੀ 'ਚ ਕੋਰੋਨਾ ਕਾਰਨ ਹੋਈ ਇਹ ਤੀਜੀ ਮੌਤ ਹੈ, ਜਦੋਂ ਕਿ ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਇਹ 29 ਵੀਂ ਮੌਤ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਜ਼ੀਰਕਪੁਰ ਦੇ ਰਹਿਣ ਵਾਲੇ 74 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਜ਼ੁਰਗ ਫੇਫੜਿਆਂ ਦੀ ਬੀਮਾਰੀ ਤੋਂ ਪੀੜਤ ਸੀ ਅਤੇ ਉਸ ਦਾ ਇਲਾਜ ਪੰਚਕੂਲਾ ਦੇ ਹਸਪਤਾਲ 'ਚ ਚੱਲ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੁੱਲ 96 ਕੋਰੋਨਾ ਪੀੜਤ ਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ 3 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਜ਼ਿਲ੍ਹੇ ਵਿੱਚ ਕੁੱਲ 47 ਮਰੀਜ਼ਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਛੁੱਟੀ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਮੋਹਾਲੀ 'ਚ ਸ਼ੁੱਕਰਵਾਰ ਸਵੇਰੇ ਇਕ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਸੀ, ਜਿਸ ਨੇ ਬੱਚੇ ਨੂੰ ਜਨਮ ਦਿੱਤਾ ਸੀ।

-PTCNews

Related Post