ਮੋਹਾਲੀ : ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬੱਸ ਸਟੈਂਡ ਨਜ਼ਦੀਕ ਮੋਬਾਈਲ ਟਾਵਰ 'ਤੇ ਚੜ੍ਹੇ

By  Shanker Badra December 1st 2021 01:49 PM

ਮੋਹਾਲੀ : ਆਪਣੀਆਂ ਨੌਕਰੀਆਂ ਨੂੰ ਪੱਕੇ ਕਰਾਉਣ ਲਈ ਸੰਘਰਸ਼ ਕਰ ਰਹੇ ਕੱਚੇ ਮੁਲਾਜ਼ਮ ਅੱਜ ਖਰੜ ਵਿਖੇ ਟਾਵਰ ਉਤੇ ਚੜ ਗਏ ਹਨ। ਜਾਣਕਾਰੀ ਅਨੁਸਾਰ ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕ ਖਰੜ ਵਿਖੇ 4 ਅਧਿਆਪਕ ਟਾਵਰ ਉਤੇ ਚੜ੍ਹ ਗਏ ਹਨ।

ਮੋਹਾਲੀ : ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬੱਸ ਸਟੈਂਡ ਨਜ਼ਦੀਕ ਮੋਬਾਈਲ ਟਾਵਰ 'ਤੇ ਚੜ੍ਹੇ

ਸਿੱਖਿਆ ਵਿਭਾਗ ਪੰਜਾਬ ਵਿਚ ਕੰਮ ਕਰਦੇ ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅੱਜ ਖਰੜ ਸ਼ਹਿਰ ਵਿਚ ਮੋਬਾਈਲ ਟਾਵਰ 'ਤੇ ਚੜ੍ਹ ਗਏ ਹਨ। ਇਸ ਡੀ ਸੂਚਨਾ ਮਿਲਣ 'ਤੇ ਪੁਲਿਸ ਵੱਲੋਂ ਟਾਵਰ ਵਾਲੇ ਏਰੀਆ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ।

ਮੋਹਾਲੀ : ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬੱਸ ਸਟੈਂਡ ਨਜ਼ਦੀਕ ਮੋਬਾਈਲ ਟਾਵਰ 'ਤੇ ਚੜ੍ਹੇ

ਇਸ ਦੌਰਾਨ ਹਰਪ੍ਰੀਤ ਕੌਰ ਜਲੰਧਰ, ਨਿਸ਼ਾਂਤ ਕਪੂਰਥਲਾ, ਰੰਜਨਾ ਹੁਸ਼ਿਆਰਪੁਰ, ਗੁਰਬਿੰਦਰ ਸਿੰਘ ਗੁਰਦਾਸਪੁਰ ਰੈਗੂਲਰ ਦੀ ਮੰਗ ਨੂੰ ਲੈ ਕੇ ਟਾਵਰ ਉਤੇ ਚੜ੍ਹ ਗਏ ਹਨ। ਕੱਚੇ ਅਧਿਆਪਕਾਂ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਪਾਸੇ ਗਰੀਬਾਂ ਦਾ ਮਸੀਹਾਂ ਕਹਿ ਰਹੇ ਹਨ, ਦੂਜੇ ਪਾਸੇ ਪੰਜਾਬ ਦੇ ਨੌਜਵਾਨ ਲੜਕੀਆਂ ਲੜਕੇ ਆਪਣੇ ਹੱਕਾਂ ਲਈ ਟਾਵਰਾਂ ਉਤੇ ਆਪਣੀ ਜਾਨ ਦੀ ਬਾਜੀ ਲਗਾ ਰਹੇ ਹਨ।

ਮੋਹਾਲੀ : ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬੱਸ ਸਟੈਂਡ ਨਜ਼ਦੀਕ ਮੋਬਾਈਲ ਟਾਵਰ 'ਤੇ ਚੜ੍ਹੇ

ਦੱਸ ਦੇਈਏ ਕਿ ਇਸ ਦੇ ਇਲਾਵਾ ਕੱਚੇ ਅਧਿਆਪਕਾਂ ਦਾ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਪਿਛਲੇ 170 ਦਿਨਾਂ ਤੋਂ ਸਿੱਖਿਆ ਭਵਨ ਮੋਹਾਲੀ ਦੇ ਗੇਟ ਉਤੇ ਪੱਕਾ ਧਰਨਾ ਚੱਲ ਰਿਹਾ ਹੈ। ਕੱਚੇ ਅਧਿਆਪਕਾਂ ਦੀਆਂ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋਈਆਂ ਪਰ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਨਿਕਲਿਆ।

-PTCNews

Related Post