ਮਹਿੰਦਰ ਸਿੰਘ ਆਹਲੀ ਨੇ ਭਾਈ ਲੌਂਗੋਵਾਲ ਦੇ ਨਿੱਜੀ ਸਕੱਤਰ ਵਜੋਂ ਸੰਭਾਲਿਆ ਅਹੁਦਾ

By  Jashan A January 31st 2020 01:06 PM -- Updated: January 31st 2020 01:08 PM

Mohinder Singh Ahli Take charge of personal secretary of Bhai Longowal: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਵੇਂ ਨਿੱਜੀ ਸਕੱਤਰ ਵਜੋਂ ਨਿਯੁਕਤ ਹੋਏ ਮਹਿੰਦਰ ਸਿੰਘ ਆਹਲੀ ਨੇ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਅਵਤਾਰ ਸਿੰਘ ਸੈਂਪਲਾ ਨਿੱਜੀ ਸਕੱਤਰ ਵਜੋਂ ਕਾਰਜਸ਼ੀਲ ਸਨ, ਜੋ ਅੱਜ ਸੇਵਾ ਮੁਕਤ ਹੋ ਗਏ ਹਨ।

ਆਹਲੀ ਦੇ ਨਵਾਂ ਅਹੁਦਾ ਸੰਭਾਲਣ ਵੇਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ: ਰੂਪ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਮਨਜੀਤ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸੁਖਦੇਵ ਸਿੰਘ ਭੁਰਾ ਕੋਹਨਾ, ਕੁਲਵਿੰਦਰ ਸਿੰਘ ਰਮਦਾਸ ਤੇ ਮਲਕੀਤ ਸਿੰਘ ਬਹਿੜਵਾਲ ਆਦਿ ਵੀ ਹਾਜਰ ਸਨ।

ਹੋਰ ਪੜ੍ਹੋ:ਬਰਫੀਲੇ ਤੂਫਾਨ 'ਚ ਸ਼ਹੀਦ ਹੋਏ ਬਲਜਿੰਦਰ ਸਿੰਘ ਨੂੰ ਨਮ-ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਤੁਹਾਨੂੰ ਦੱਸ ਦੇਈਏ ਕਿ ਆਹਲੀ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-85 ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੇ ਸਕੱਤਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ।

-PTC News

Related Post