ਨਵਜੋਤ ਸਿੰਘ ਸਿੱਧੂ ਨੂੰ ਝਟਕਾ, ਸਲਾਹਕਾਰ ਬਣਨ ਤੋਂ 'ਮੁਹੰਮਦ ਮੁਸਤਫ਼ਾ' ਨੇ ਕੀਤਾ ਇਨਕਾਰ

By  Jashan A August 12th 2021 03:08 PM

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੇ ਨਵਜੋਤ ਸਿੰਘ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਤੋਂ ਬਾਅਦ ਸਿੱਧੂ ਨੂੰ ਵੱਡਾ ਝਟਕਾ ਲੱਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੱਧੂ ਵੱਲੋਂ ਹਾਲ ਹੀ 'ਚ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਸਨ, ਜਿਨ੍ਹਾਂ 'ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਟੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ।

ਹੋਰ ਪੜ੍ਹੋ: ਸੁਮੇਧ ਸੈਣੀ ਨੂੰ ਵੱਡੀ ਰਾਹਤ, ਜਾਣੋ ਕਿਸ ਮਾਮਲੇ ‘ਚ ਹਾਈ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਿੱਧੂ ਲਗਾਤਾਰ ਪਾਰਟੀ ਮੈਂਬਰਾਂ ਅਤੇ ਮੰਤਰੀਆਂ ਨਾਲ ਮੀਟਿਗਾਂ ਕਰ ਰਹੇ ਹਨ। ਇਸ ਦੇ ਚਲਦਿਆਂ ਨਵਜੋਤ ਸਿੱਧੂ ਨੇ ਬੀਤੇ ਦਿਨ ਚਾਰ ਸਲਾਹਕਾਰਾਂ ਦੀ ਨਿਯੁਕਤੀ ਕੀਤੀ ਸੀ, ਪਰ ਉਹਨਾਂ 'ਚ ਹੁਣ ਮੁਹੰਮਦ ਮੁਸਤਫ਼ਾ ਨੇ ਸਿੱਧੂ ਦਾ ਸਲਾਹਕਾਰ ਬਣਨ ਤੋਂ ਮਨ੍ਹਾਂ ਕਰ ਦਿੱਤਾ ਹੈ।

-PTC News

Related Post