Fri, Dec 19, 2025
Whatsapp

ਪੰਜਾਬ 'ਤੇ ਮਿਹਰਬਾਨ ਹੋਇਆ Monsoon, ਫੈਕਟਰੀ ਦੀ ਕੰਧ ਡਿੱਗਣ ਕਾਰਨ 1 ਦੀ ਮੌਤ, 5 ਜ਼ਖਮੀ

5 ਘੰਟੇ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਦੀਆਂ ਗਲੀਆਂ ਪਾਣੀ ਨਾਲ ਭਰ ਗਈਆਂ ਹਨ।

Reported by:  PTC News Desk  Edited by:  Amritpal Singh -- July 05th 2023 03:28 PM
ਪੰਜਾਬ 'ਤੇ ਮਿਹਰਬਾਨ ਹੋਇਆ Monsoon, ਫੈਕਟਰੀ ਦੀ ਕੰਧ ਡਿੱਗਣ ਕਾਰਨ 1 ਦੀ ਮੌਤ, 5 ਜ਼ਖਮੀ

ਪੰਜਾਬ 'ਤੇ ਮਿਹਰਬਾਨ ਹੋਇਆ Monsoon, ਫੈਕਟਰੀ ਦੀ ਕੰਧ ਡਿੱਗਣ ਕਾਰਨ 1 ਦੀ ਮੌਤ, 5 ਜ਼ਖਮੀ

Punjab Weather: ਸਾਵਣ ਪੰਜਾਬ 'ਚ ਧਮਾਕੇਦਾਰ ਆ ਗਿਆ ਹੈ। 5 ਘੰਟੇ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਦੀਆਂ ਗਲੀਆਂ ਪਾਣੀ ਨਾਲ ਭਰ ਗਈਆਂ ਹਨ। ਕਈ ਥਾਵਾਂ 'ਤੇ ਨੁਕਸਾਨ ਵੀ ਹੋਇਆ ਹੈ। ਲੁਧਿਆਣਾ ਵਿੱਚ ਫੈਕਟਰੀ ਦੀ ਕੰਧ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਟਿਊਬਵੈੱਲ 'ਤੇ ਬਣਿਆ ਲੋਹੇ ਦਾ ਸ਼ੈੱਡ ਡਿੱਗ ਗਿਆ। ਹੇਠਾਂ ਦੱਬਣ ਕਾਰਨ ਕਰੀਬ 5 ਲੋਕ ਜ਼ਖਮੀ ਹੋ ਗਏ। ਸ਼ੈੱਡ ਹੇਠਾਂ ਖੜ੍ਹੇ ਟਰੈਕਟਰ ਅਤੇ ਬਾਈਕ ਨੁਕਸਾਨੇ ਗਏ ਹਨ। ਇਸ ਦੇ ਨਾਲ ਹੀ ਬਰਸਾਤ ਕਾਰਨ ਜਨਤਾ ਨਗਰ ਦੀ ਸੜਕ ਧਸ ਗਈ।


ਜਲੰਧਰ 'ਚ ਤੇਜ਼ ਹਨੇਰੀ ਕਾਰਨ ਇਕ ਦਰੱਖਤ ਖੜ੍ਹੇ ਵਾਹਨ 'ਤੇ ਡਿੱਗ ਗਿਆ। ਦੱਸ ਦਈਏ ਕਿ ਹਾਦਸੇ ਦੌਰਾਨ ਕਾਰ ਵਿੱਚ ਕੋਈ ਵੀ ਸਵਾਰੀ ਨਹੀਂ ਸੀ। ਇਸ ਕਾਰਨ ਗੱਡੀ ਨੁਕਸਾਨੀ ਗਈ ਹੈ। ਦੂਜੇ ਪਾਸੇ ਸ਼ਹਿਰਾਂ ਵਿੱਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਘਰਾਂ ਵਿੱਚੋਂ ਬਾਹਰ ਕੱਢਣ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ ਅਨੁਸਾਰ 8 ਜੁਲਾਈ ਤੱਕ ਭਾਰੀ ਬਰਸਾਤ ਦਾ ਇਹੀ ਹਾਲ ਰਹੇਗਾ। ਮੌਸਮ ਵਿਭਾਗ ਨੇ 6 ਜੁਲਾਈ ਤੋਂ 8 ਜੁਲਾਈ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।

ਤਾਪਮਾਨ ਵਿੱਚ 6 ਤੋਂ 7 ਡਿਗਰੀ ਦੀ ਗਿਰਾਵਟ

ਮੀਂਹ ਕਾਰਨ ਜਿੱਥੇ ਨਮੀ ਘੱਟ ਗਈ ਹੈ, ਉੱਥੇ ਹੀ ਤਾਪਮਾਨ ਵਿੱਚ ਵੀ ਕਾਫੀ ਗਿਰਾਵਟ ਆਈ ਹੈ। ਤਾਪਮਾਨ 6 ਤੋਂ 7 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਪਿਛਲੇ ਦਿਨੀਂ ਮਾਲਵੇ ਦੇ ਕੁਝ ਜ਼ਿਲ੍ਹਿਆਂ ਵਿੱਚ ਤਾਪਮਾਨ 40 ਤੋਂ 41 ਡਿਗਰੀ ਤੱਕ ਚੱਲ ਰਿਹਾ ਸੀ ਜਦੋਂ ਕਿ ਦੋਆਬਾ ਅਤੇ ਮਾਝੇ ਵਿੱਚ ਤਾਪਮਾਨ 37 ਤੋਂ 38 ਡਿਗਰੀ ਤੱਕ ਚੱਲ ਰਿਹਾ ਸੀ। ਹੁਣ ਇਹੀ ਤਾਪਮਾਨ 26 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਚੱਲ ਰਿਹਾ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ 6 ਜੁਲਾਈ ਨੂੰ ਮਾਝੇ ਵਿੱਚ ਜ਼ਿਆਦਾਤਰ ਥਾਵਾਂ ’ਤੇ, ਦੁਆਬੇ ਵਿੱਚ ਹਰ ਥਾਂ ਅਤੇ ਮਾਲਵੇ ਵਿੱਚ ਜ਼ਿਆਦਾਤਰ ਥਾਵਾਂ ’ਤੇ ਮੀਂਹ ਪਵੇਗਾ।

- PTC NEWS

Top News view more...

Latest News view more...

PTC NETWORK
PTC NETWORK