ਪੰਜਾਬ-ਹਰਿਆਣਾ ਸਮੇਤ ਇਨ੍ਹਾਂ ਸੂਬਿਆਂ ’ਚ ਮੀਂਹ ਦੀ ਚਿਤਾਵਨੀ

By  Baljit Singh July 5th 2021 09:22 PM

ਨਵੀਂ ਦਿੱਲੀ : ਦੇਸ਼ ’ਚ ਸੁਸਤ ਪਈ ਦੱਖਣੀ ਪੱਛਮੀ ਮੌਨਸੂਨ ਦੀ ਰਫ਼ਤਾਰ ਇਕ ਵਾਰ ਫਿਰ ਸਰਗਰਮ ਹੋ ਗਈ ਹੈ ਤੇ ਅਜਿਹੇ ’ਚ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅੱਠ ਜੁਲਾਈ ਤੋਂ ਬਾਅਦ ਕਈ ਇਲਾਕਿਆਂ ’ਚ ਤੇਜ਼ ਬਾਰਿਸ਼ ਹੋਵੇਗੀ।

ਪੜੋ ਹੋਰ ਖਬਰਾਂ: SIT ਸਾਹਮਣੇ ਪੇਸ਼ ਹੋਏ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ

ਮੌਸਮ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਨੂੰ ਉੱਤਰ ਬਿਹਾਰ ’ਚ ਅਨੇਕ ਥਾਂਵਾਂ ’ਤੇ ਮੀਂਹ ਤੇ ਕੁਝ ਥਾਂਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਸੋਮਵਾਰ ਨੂੰ ਦਿੱਲੀ-ਐੱਨਸੀਆਰ, ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ’ਚ ਬਾਰਿਸ਼ ਹੋ ਸਕਦੀ ਹੈ। ਉਥੇ ਹੀ ਛੇ ਜੁਲਾਈ ਭਾਵ ਮੰਗਲਵਾਰ ਲਈ ਉੱਤਰ ਪ੍ਰਦੇਸ਼ ’ਚ ਕੁਝ ਸਥਾਨਾਂ ਅਤੇ ਪੱਛਮੀ ਉੱਤਰ ਪ੍ਰਦੇਸ਼ ’ਚ ਅਲੱਗ-ਅਲੱਗ ਸਥਾਨਾਂ ’ਤੇ ਬਾਰਿਸ਼ ਅਤੇ ਗਰਜ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਪੜੋ ਹੋਰ ਖਬਰਾਂ: ਬਟਾਲਾ ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਬੱਲੜਵਾਲ ਕਤਲਕਾਂਡ ਦਾ ਮੁੱਖ ਦੋਸ਼ੀ ਗ੍ਰਿਫਤਾਰ

ਅਗਲੇ 24 ਘੰਟਿਆਂ ’ਚ ਇਨ੍ਹਾਂ ਸੂਬਿਆਂ ’ਚ ਬਾਰਿਸ਼ ਦੀ ਸੰਭਾਵਨਾ

ਸਕਾਈਮੇਟ ਵੈਦਰ ਅਨੁਸਾਰ ਅਗਲੇ 24 ਘੰਟਿਆਂ ਦੌਰਾਨ, ਕੇਰਲ, ਤੱਟੀ ਕਰਨਾਟਕ, ਰਾਇਲ ਸੀਮਾ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਤੇਲੰਗਾਨਾ ਦੇ ਕੁਝ ਹਿੱਸਿਆਂ, ਪੂਰਬੀ-ਉੱਤਰੀ ਪ੍ਰਦੇਸ਼, ਉਪ-ਹਿਮਾਲਿਆ ਪੱਛਮੀ ਬੰਗਾਲ, ਸਿੱਕਮ, ਆਸਾਮ, ਮੇਘਾਲਿਆ, ਅਰੁਣਾਂਚਲ ਪ੍ਰਦੇਸ਼, ਨਾਗਾਲੈਂਡ, ਤਮਿਲਨਾਡੂ, ਕਰਨਾਟਕ ਤੇ ਆਂਧਰਾ ਪ੍ਰਦੇਸ਼ ਦੇ ਉੱਤਰੀ ਤਟ ਦੇ ਕੁਝ ਹਿੱਸਿਆਂ ’ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।

ਪੜੋ ਹੋਰ ਖਬਰਾਂ: ਕਾਂਗਰਸ ਸਰਕਾਰ ਪੰਜਾਬੀਆਂ ਨੂੰ ਦੇਵੇ 24 ਘੰਟੇ ਸਸਤੀ ਬਿਜਲੀ : ਸੁਖਬੀਰ ਸਿੰਘ ਬਾਦਲ

ਇਨ੍ਹਾਂ ਸੂਬਿਆਂ ’ਚ ਅਗਲੇ 5 ਦਿਨ ਭਾਰੀ ਬਾਰਿਸ਼ ਦਾ ਅਨੁਮਾਨ

ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਲਈ ਪੂਰਬੀ-ਉੱਤਰੀ ਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ ’ਚ ਬਾਰਿਸ਼ ਦੀ ਸੰਭਾਵਨਾ ਹੈ। ਬਿਹਾਰ, ਪੱਛਮੀ ਬੰਗਾਲ, ਸਿੱਕਮ, ਝਾਰਖੰਡ, ਅਰੁਣਾਂਚਲ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਕੁਝ ਹਿੱਸਿਆਂ ’ਚ ਇਸ ਪੂਰੇ ਹਫ਼ਤੇ ਕਾਫੀ ਬਾਰਿਸ਼ ਹੋਵੇਗੀ।

ਪੜੋ ਹੋਰ ਖਬਰਾਂ: ਨਾਭਾ ‘ਚ ਕਾਂਗਰਸ ਨੂੰ ਜ਼ੋਰਦਾਰ ਝਟਕਾ, ਨਾਭਾ ਦੀ ਮਹਿਲਾ ਪ੍ਰਧਾਨ ਰੀਨਾ ਬਾਂਸਲ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਇਸਤੋਂ ਇਲਾਵਾ ਬੁੱਧਵਾਰ ਅਤੇ ਵੀਰਵਾਰ ਨੂੰ ਬਿਹਾਰ ’ਚ ਕਿਤੇ-ਕਿਤੇ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਆਸਾਮ, ਮੇਘਾਲਿਆ ਤੇ ਬੁੱਧਵਾਰ ਨੂੰ ਉਪ-ਹਿਮਾਲਿਆ ਪੱਛਮੀ ਬੰਗਾਲ ’ਚ ਭਾਰੀ ਬਾਰਿਸ਼ ਦੀ ਚਿਤਾਵਨੀ ਹੈ।

-PTC News

Related Post