ਮੂਸੇਵਾਲਾ ਕਤਲਕਾਂਡ: HC ਨੇ ਪੰਜਾਬ ਦੇ CM ਦੇ ਮੌਜੂਦਾ HC ਜੱਜ ਦੀ ਅਗਵਾਈ 'ਚ ਜਾਂਚ ਦੇ ਹੁਕਮ ਰੱਦ ਕੀਤੇ

By  Jasmeet Singh June 3rd 2022 10:21 PM -- Updated: June 3rd 2022 10:22 PM

ਚੰਡੀਗੜ੍ਹ, 3 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਬੇਨਤੀ ਕੀਤੀ ਕਿ ਸਿੱਧੂ ਮੂਸੇ ਵਾਲਾ ਦੇ ਕਤਲ ਦੀ ਜਾਂਚ ਅਦਾਲਤ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ, ਜਿਵੇਂ ਕਿ ਗਾਇਕ ਦੇ ਪਿਤਾ ਦੀ ਮੰਗ ਸੀ। ਦੱਸਣਯੋਗ ਹੈ ਕਿ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੂਸੇਵਾਲਾ ਹੱਤਿਆਕਾਂਡ ਦੀ ਜਾਂਚ ਮੌਜੂਦਾ ਜੱਜ ਤੋਂ ਕਰਵਾਉਣ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਠੁਕਰਾਇਆ ਕੇਂਦਰ ਦਾ ਪ੍ਰਸਤਾਵ, ਕਿਹਾ ਮੈਨੂੰ ਨਹੀਂ ਚਾਹੀਦੀ Z+ Security

Capt Amarinder

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਾਨ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਇਸ ਘਟਨਾ ਨੂੰ ਗੈਂਗਵਾਰ ਨਾਲ ਜੋੜਨ ਲਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਸੀ ਅਤੇ ਸੁਰੱਖਿਆ ਵਾਪਸ ਲੈਣ ਦੇ ਹੁਕਮਾਂ ਨੂੰ ਜਨਤਕ ਕਰਨ ਵਾਲੇ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਣਾ ਦੀ ਵੀ ਗੱਲ ਆਖੀ ਸੀ।

ਇੱਕ ਲਿਖਤੀ ਹੁਕਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ "ਪੰਜਾਬ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਇਸ ਮਾਮਲੇ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਲਈ ਬੇਨਤੀ ਕਰੇਗੀ।" ਮਾਨ ਨੇ ਸੂਬਾ ਸਰਕਾਰ ਵੱਲੋਂ ਜਾਂਚ ਕਮਿਸ਼ਨ ਨੂੰ ਪੂਰਨ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ, ਜਿਸ ਵਿੱਚ ਕੌਮੀ ਜਾਂਚ ਏਜੰਸੀ ਵਰਗੀ ਕੇਂਦਰੀ ਏਜੰਸੀਆਂ ਵੀ ਸ਼ਾਮਲ ਹਨ।

ਉਨ੍ਹਾਂ ਪੰਜਾਬ ਦੇ ਡੀਜੀਪੀ ਨੂੰ ਬੀਤੇ ਐਤਵਾਰ ਦੀ ਪ੍ਰੈਸ ਕਾਨਫਰੰਸ ਬਾਰੇ ਸਪੱਸ਼ਟੀਕਰਨ ਜਾਰੀ ਕਰਨ ਲਈ ਵੀ ਨਿਰਦੇਸ਼ ਦਿੱਤੇ ਹਨ, ਜਿਸ ਵਿੱਚ ਉਨ੍ਹਾਂ ਕਤਲ ਨੂੰ ਇੱਕ ਗੈਂਗਵਾਰ ਨਾਲ ਜੋੜਿਆ ਸੀ। ਆਦੇਸ਼ ਵਿੱਚ ਅੱਗੇ ਲਿਖਿਆ ਗਿਆ ਸੀ ਕਿ "ਸੁਰੱਖਿਆ ਵਿੱਚ ਕਮੀ ਦੇ ਪਹਿਲੂਆਂ ਦੀ ਜਾਂਚ ਕਰਨ ਅਤੇ ਜ਼ਿੰਮੇਵਾਰੀ ਤੈਅ ਕਰਨ ਲਈ ਪਹਿਲਾਂ ਹੀ ਉੱਚ ਪੱਧਰ 'ਤੇ ਜਾਂਚ ਦੇ ਆਦੇਸ਼ ਦਿੱਤੇ ਜਾ ਚੁੱਕੇ ਹਨ।"

ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਭਾਰਤੀ ਦੰਡਾਵਲੀ ਦੀ ਧਾਰਾ 302, 307, 341 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਅਧੀਨ ਥਾਣਾ ਸਿਟੀ-1 ਮਾਨਸਾ ਵਿਖੇ ਦਰਜ ਕੀਤੀ ਗਈ ਹੈ।

ਪੰਜਾਬ ਪੁਲਿਸ ਨੇ ਹੁਣ ਤੱਕ ਕਿਹਾ ਹੈ ਕਿ ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਆਪਸੀ ਗਰੋਹ ਦੀ ਰੰਜਿਸ਼ ਹੈ। ਇਹ ਘਟਨਾ ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਸਮੇਤ 424 ਵਿਅਕਤੀਆਂ ਦੀ ਸੁਰੱਖਿਆ ਵਾਪਸ ਲੈਣ ਦੇ ਦੋ ਦਿਨ ਬਾਅਦ ਵਾਪਰੀ। ਸਿੱਧੂ ਮੂਸੇਵਾਲਾ ਇਸ ਸਾਲ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਪੰਜਾਬ ਵਿਧਾਨ ਸਭਾ ਚੋਣ ਲੜਿਆ ਸੀ ਅਤੇ 'ਆਪ' ਉਮੀਦਵਾਰ ਵਿਜੇ ਸਿੰਗਲਾ ਤੋਂ ਹਾਰ ਗਿਆ ਸੀ।

ਇਹ ਵੀ ਪੜ੍ਹੋ: ਭਾਜਪਾ ਨੇ ਲਾਏ ਮੁੱਖ ਮੰਤਰੀ ਭਗਵੰਤ ਮਾਨ ਦੇ ਗੁੰਮਸ਼ੁਦਾ ਪੋਸਟਰ, ਕਹਿੰਦੇ ਮੁੱਖ ਮੰਤਰੀ ਬਣ ਧੂਰੀ ਹਲਕੇ ਨੂੰ ਭੁੱਲਿਆ

'Stay-calm',-appeals-CM-Bhagwant-Mann-3

ਵਿਜੇ ਸਿੰਗਲਾ ਨੂੰ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਆਪਣੀ ਕੈਬਨਿਟ ਵਿੱਚੋਂ ਬਰਖਾਸਤ ਕਰ ਦਿੱਤਾ ਸੀ।

-PTC News

Related Post