Moradabad Accident : ਮਿੰਨੀ ਬੱਸ ਅਤੇ ਟਰੱਕ ਦੀ ਆਹਮੋ -ਸਾਹਮਣੇ ਟੱਕਰ 'ਚ 10 ਦੀ ਮੌਤ , ਕਈ ਜ਼ਖਮੀ

By  Shanker Badra January 30th 2021 01:52 PM -- Updated: January 30th 2021 01:56 PM

ਮੁਰਾਦਾਬਾਦ : ਮੁਰਾਦਾਬਾਦ : ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਸ਼ਨੀਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਕੁੰਦਰਕੀ ਥਾਣਾ ਖੇਤਰ ਦੇ ਮੁਰਾਦਾਬਾਦ-ਆਗਰਾ ਮੁੱਖ ਮਾਰਗ 'ਤੇ ਇਕ ਮਿਨੀ ਬੱਸ ਅਤੇ ਇਕ ਕੈਂਟਰ ਵਿਚਾਲੇ ਟੱਕਰ ਹੋਈ ਹੈ।ਜਿਸ ਕਾਰਨ ਬੱਸ ਵਿਚ ਸਵਾਰ 10 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 25 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਪੜ੍ਹੋ ਹੋਰ ਖ਼ਬਰਾਂ : ਅਸੀਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਾਂ , ਕੇਂਦਰ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ: ਰਾਜੇਵਾਲ

Moradabad Road Accident in 10 killed, over 25 injured in Agra-Moradabad Highway Moradabad Accident : ਮਿੰਨੀ ਬੱਸ ਅਤੇ ਟਰੱਕ ਦੀ ਆਹਮੋ -ਸਾਹਮਣੇ ਟੱਕਰ 'ਚ10 ਦੀ ਮੌਤ , ਕਈ ਜ਼ਖਮੀ

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਰਹੇ ਹਨ, ਜਦੋਂ ਕਿ ਬਚਾਅ ਕਾਰਜ ਜਾਰੀ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮ੍ਰਿਤਕਾਂ ਦੇ ਵਾਰਿਸਾਂ ਨੂੰ 2-2 ਲੱਖ ਅਤੇ ਜ਼ਖਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਖਮੀਆਂ ਦਾ ਇਲਾਜ਼ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ ਹਨ।

Moradabad Road Accident in 10 killed, over 25 injured in Agra-Moradabad Highway Moradabad Accident : ਮਿੰਨੀ ਬੱਸ ਅਤੇ ਟਰੱਕ ਦੀ ਆਹਮੋ -ਸਾਹਮਣੇ ਟੱਕਰ 'ਚ10 ਦੀ ਮੌਤ , ਕਈ ਜ਼ਖਮੀ

ਜਾਣਕਾਰੀ ਅਨੁਸਾਰ ਨਿੱਜੀ ਬੱਸ ਬਿਲਾਰੀ ਤੋਂ ਮੁਰਾਦਾਬਾਦ ਆ ਰਹੀ ਸੀ। ਇਹ ਹਾਦਸਾ ਮੁਰਾਦਾਬਾਦ ਆਗਰਾ ਹਾਈਵੇ 'ਤੇ ਪਿੰਡ ਨਾਨਪੁਰ ਦੇ ਸਾਹਮਣੇ ਹੋਇਆ ਹੈ। ਇਸ ਮੌਕੇ ‘ਤੇ ਭਾਰੀ ਭੀੜ ਹੈ। ਮੋਰਚੇਰੀ ਅਤੇ ਜ਼ਿਲ੍ਹਾ ਹਸਪਤਾਲ ਵਿਖੇ ਪੁਲਿਸ ਲਾਸ਼ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਮ੍ਰਿਤਕਾਂ ਵਿਚੋਂ ਬਹੁਤੇ ਬਿਲਾਰੀ ਥਾਣਾ ਖੇਤਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੱਜ ਮਨਾਉਣਗੇ ਸਦਭਾਵਨਾ ਦਿਹਾੜਾ, ਰੱਖਣਗੇ ਇੱਕ ਦਿਨ ਦੀ ਭੁੱਖ ਹੜਤਾਲ

Moradabad Road Accident in 10 killed, over 25 injured in Agra-Moradabad Highway Moradabad Accident : ਮਿੰਨੀ ਬੱਸ ਅਤੇ ਟਰੱਕ ਦੀ ਆਹਮੋ -ਸਾਹਮਣੇ ਟੱਕਰ 'ਚ10 ਦੀ ਮੌਤ , ਕਈ ਜ਼ਖਮੀ

ਮੁਰਾਦਾਬਾਦ ਦੇ ਜ਼ਿਲ੍ਹਾ ਮੈਜਿਸਟਰੇਟ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 8 ਵਜੇ ਦੇ ਕਰੀਬ ਵਾਪਰਿਆ ਹੈ। ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਸੁਪਰਡੈਂਟ ਨਗਰ ਅਮਿਤ ਆਨੰਦ ਨੇ ਜ਼ਖ਼ਮੀਆਂ ਨੂੰ ਵੇਖਣ ਲਈ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

-PTCNews

Related Post