ਕੋਰੋਨਾ ਦੇ 300 ਤੋਂ ਵੱਧ ਮਾਮਲਿਆਂ ਨੇ ਵਧਾਈ ਚਿੰਤਾ, ਪਰ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਨੇ ਦਿੱਤੀ ਰਾਹਤ

By  Jagroop Kaur March 21st 2021 06:36 PM

ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਕ ਅੱਜ 29 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ ਐੱਮ ਓ ਡਾਕਟਰ ਰਾਕੇਸ਼ ਸਰਪਾਲ ਨੇ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿਚ ਅੱਜ 1 ਮਰੀਜ਼ ਨੂੰ ਸਿਹਤਯਾਬੀ ਤੋਂ ਬਾਅਦ ਛੁੱਟੀ ਦੇ ਕੇ ਘਰ ਭੇਜਿਆ ਗਿਆ ਹੈ ।

CORONAVIRUS (COVID-19) - CURRENT SITUATION | Bronkhorst

Read more : 31 ਮਾਰਚ ਤੋਂ ਪਹਿਲਾਂ ਖ਼ਤਮ ਕਰ ਲਵੋ ਇਹ ਜ਼ਰੂਰੀ ਕੰਮ ,  ਨਹੀਂ ਤਾਂ ਪੈ ਸਕਦਾ ਹੈ ਵੱਡਾ ਘਾਟਾ  

ਉਥੇ ਹੀ ਐਸ.ਏ.ਐਸ ਨਗਰ ਜ਼ਿਲ੍ਹੇ ਵਿੱਚ ਹੁਣ ਤੱਕ Covid 19 Positive  ਕੁਲ ਕੇਸ 23624 ਮਿਲੇ ਹਨ ਜਿਨ੍ਹਾਂ ਵਿੱਚੋਂ 20914 ਮਰੀਜ਼ ਠੀਕ ਹੋ ਗਏ ਅਤੇ 2301 ਕੇਸ  ਐਕਟੀਵ ਹਨ । ਜਦਕਿ 409 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 140 ਮਰੀਜ਼ ਠੀਕ ਹੋਏ ਹਨ ਅਤੇ 327 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।Can plasma from COVID-19 survivors help save others? | Science | AAAS

ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ ‘ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ , ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 255 ਕੇਸ ਸ਼ਾਮਲ ਹਨ।

Related Post