ਕੋਰੋਨਾ ਮਾਮਲਿਆਂ ਦੀ ਗਿਣਤੀ 'ਚ ਮੁੜ ਵਾਧਾ, ਇਕ ਦਿਨ 'ਚ 30 ਹਜ਼ਾਰ ਤੋਂ ਵੱਧ ਕੇਸ

By  Riya Bawa September 19th 2021 01:58 PM

India Corona-Virus Updates: ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਕੋਰੋਨਾ ਦੇ ਮਾਮਲੇ 30 ਹਜ਼ਾਰ ਤੋਂ ਵੱਧ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ। ਮੰਤਰਾਲੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 30,773 ਨਵੇਂ ਮਾਮਲੇ ਆਏ ਤੇ 309 ਕੋਰੋਨਾ ਪੀੜਤ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ। 38,945 ਲੋਕ ਕੋਰੋਨਾ ਤੋਂ ਠੀਕ ਵੀ ਹੋ ਗਏ ਹਨ ਭਾਵ 8481 ਐਕਟਿਵ ਮਾਮਲਿਆਂ ਵਿੱਚ ਕਮੀ ਆਈ ਹੈ।

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਤਿੰਨ ਕਰੋੜ 33 ਲੱਖ 81 ਹਜ਼ਾਰ ਲੋਕ ਇਸ ਵਾਇਰਸ ਤੋਂ ਪੀੜਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 44 ਹਜ਼ਾਰ 248 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 34 ਲੱਖ 48 ਹਜ਼ਾਰ ਲੋਕ ਠੀਕ ਵੀ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਚਾਰ ਲੱਖ ਤੋਂ ਘੱਟ ਹੈ। ਕੁੱਲ 3 ਲੱਖ 32 ਹਜ਼ਾਰ 158 ਲੋਕ ਅਜੇ ਵੀ ਕੋਰੋਨਾ ਵਾਇਰਸ ਦੀਲਪੇਟ ਵਿੱਚ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Coronavirus India Update: India logs less than 30,000 Covid-19 cases for 4 consecutive days

ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲੇ ਕੁੱਲ ਮਾਮਲਿਆਂ ਦੇ 0.99% ਹਨ। ਰੋਜ਼ਾਨਾ ਸਕਾਰਾਤਮਕਤਾ ਦਰ 1.97% ਹੈ ਜੋ ਪਿਛਲੇ 20 ਦਿਨਾਂ ਤੋਂ 3% ਤੋਂ ਘੱਟ ਹੈ ਅਤੇ ਰਿਕਵਰੀ ਰੇਟ 97.68% ਹੈ। ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ ਵਿਸ਼ਵ ਵਿੱਚ 8ਵੇਂ ਸਥਾਨ 'ਤੇ ਹੈ। ਪੀੜਤਾਂ ਦੀ ਕੁੱਲ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ 'ਤੇ ਹੈ। ਜਦੋਂ ਕਿ ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

COVID-19 : WHO ਨੇ ਦੱਸਿਆ ਕਿ ਕਦੋਂ ਅਤੇ ਕਿਵੇਂ ਖ਼ਤਮ ਹੋਵੇਗੀ ਕੋਰੋਨਾ ਮਹਾਂਮਾਰੀ

-PTC News

Related Post