ਪਿਛਲੇ 24 ਘੰਟਿਆਂ 'ਚ 37 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 648 ਦੀ ਮੌਤ

By  Riya Bawa August 25th 2021 02:11 PM -- Updated: August 25th 2021 02:15 PM

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਸੰਕਟ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਦੇ ਮੁਤਾਬਿਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 37593 ਨਵੇਂ ਮਾਮਲੇ ਆਏ ਤੇ 648 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲੇ ਦਿਨ ਦੇਸ਼ 'ਚ ਕੋਰੋਨਾ ਦੇ 25,467 ਕੋਰੋਨਾ ਕੇਸ ਆਏ ਸੀ। ਇਸ ਦੇ ਨਾਲ ਹੀ 24 ਘੰਟਿਆਂ ਵਿੱਚ 34169 ਲੋਕ ਕੋਰੋਨਾ ਤੋਂ ਠੀਕ ਵੀ ਹੋਏ, ਯਾਨੀ ਕੱਲ੍ਹ 2776 ਐਕਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ।

Coronavirus Update: India reports 37,593 new Covid-19 infections, over 24,000 cases in Kerala

ਇੱਥੇ ਪੜ੍ਹੋ ਹੋਰ ਖਬਰਾਂ: ਸ਼੍ਰੋਮਣੀ ਅਕਾਲੀ ਦਲ (ਬ) ਦੇ ਵਾਰਡ ਨੰਬਰ - 39 ਤੋਂ ਹਰਮੀਤ ਸਿੰਘ ਕਾਲਕਾ 786 ਵੋਟਾਂ ਨਾਲ ਰਹੇ ਜੇਤੂ

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 25 ਲੱਖ 12 ਹਜ਼ਾਰ ਲੋਕ ਪੀੜਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 35 ਹਜ਼ਾਰ 758 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 17 ਲੱਖ 54 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਤਿੰਨ ਲੱਖ ਤੋਂ ਵੱਧ ਹੈ।

corona

ਇੱਥੇ ਪੜ੍ਹੋ ਹੋਰ ਖਬਰਾਂ:#DSGMCElectionResults2021 : ਸ਼ੁਰੂਆਤੀ ਰੁਝਾਨਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਬਣਾਈ ਲੀਡ

ਕੁੱਲ 3 ਲੱਖ 22 ਹਜ਼ਾਰ ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਗੌਰਤਲਬ ਹੈ ਕਿ ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.34 ਫੀਸਦੀ ਹੈ ਜਦੋਂਕਿ ਰਿਕਵਰੀ ਰੇਟ 97.68 ਫੀਸਦੀ ਹੈ। ਐਕਟਿਵ ਕੇਸ 0.98 ਫੀਸਦੀ ਹਨ।

-PTC News

Related Post