ਆਮ ਲੋਕਾਂ ਨੂੰ ਵੱਡਾ ਝਟਕਾ ! ਅਮੂਲ ਤੋਂ ਬਾਅਦ ਹੁਣ ਮਦਰ ਡੇਅਰੀ ਦਾ ਦੁੱਧ ਵੀ ਹੋਇਆ ਮਹਿੰਗਾ

By  Shanker Badra July 10th 2021 04:51 PM

ਨਵੀਂ ਦਿੱਲੀ : ਦੇਸ਼ ਵਿਚ ਡੀਜ਼ਲ-ਪੈਟਰੋਲ (Diesel Petrol) ਦੀਆਂ ਵਧਦੀਆਂ ਕੀਮਤਾਂ ਦੇ ਵਿਚਾਲੇ ਦੁੱਧ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਇਆ ਹੈ। ਅਮੂਲ ਤੋਂ ਬਾਅਦ ਹੁਣ ਦੁੱਧ ਕੰਪਨੀ ਮਦਰ ਡੇਅਰੀ (Mother Dairy) ਨੇ ਵੀ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਮਦਰ ਡੇਅਰੀ ਦੇ ਵੱਖ -ਵੱਖ ਦੁੱਧ ਦੇ ਵੇਰੀਐਂਟ ਵਿਚ 2 ਰੁਪਏ ਦਾ ਵਾਧਾ ਹੋਇਆ ਹੈ। ਹੁਣ ਮਦਰ ਡੇਅਰੀ ਦਾ ਦੁੱਧ ਖਰੀਦਣ ‘ਤੇ ਗਾਹਕਾਂ ਨੂੰ 2 ਰੁਪਏ ਹੋਰ ਦੇਣੇ ਪੈਣਗੇ। ਨਵੀਂਆਂ ਕੀਮਤਾਂ ਅੱਜ ਰਾਤ ਤੋਂ ਅੱਧੀ ਰਾਤ ਤੋਂ ਲਾਗੂ ਹੋਣਗੀਆਂ।

ਆਮ ਲੋਕਾਂ ਨੂੰ ਵੱਡਾ ਝਟਕਾ ! ਅਮੂਲ ਤੋਂ ਬਾਅਦ ਹੁਣ ਮਦਰ ਡੇਅਰੀ ਦਾ ਦੁੱਧ ਵੀ ਹੋਇਆ ਮਹਿੰਗਾ

ਪੜ੍ਹੋ ਹੋਰ ਖ਼ਬਰਾਂ : 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਦੋਂ ਖੁੱਲ੍ਹਣਗੇ ਸਕੂਲ

ਤੇਲ ਅਤੇ ਬਿਜਲੀ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਦੁੱਧ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਇਆ ਹੈ। ਦੁੱਧ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਪਿੱਛੇ ਇਹੀ ਕਾਰਨ ਦੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ 1 ਜੁਲਾਈ ਤੋਂ ਅਮੂਲ ਦੇ ਦੁੱਧ ਦੀਆਂ ਕੀਮਤਾਂ ਵੀ ਵਧੀਆਂ ਸਨ। ਦਿੱਲੀ ਹੋਵੇ ਜਾਂ ਮਹਾਰਾਸ਼ਟਰ ਜਾਂ ਯੂਪੀ-ਗੁਜਰਾਤ, ਅਮੂਲ ਦਾ ਦੁੱਧ ਉਤਪਾਦ 1 ਜੁਲਾਈ ਤੋਂ ਮਹਿੰਗਾ ਹੋ ਗਿਆ ਹੈ। ਅਮੂਲ ਨੇ ਤਕਰੀਬਨ ਡੇਢ ਸਾਲ ਬਾਅਦ ਆਪਣੇ ਦੁੱਧ ਦੀ ਕੀਮਤ ਵਿਚ ਵਾਧਾ ਕੀਤਾ। ਹੁਣ ਮਦਰ ਡੇਅਰੀ ਨੇ ਵੀ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ।

ਆਮ ਲੋਕਾਂ ਨੂੰ ਵੱਡਾ ਝਟਕਾ ! ਅਮੂਲ ਤੋਂ ਬਾਅਦ ਹੁਣ ਮਦਰ ਡੇਅਰੀ ਦਾ ਦੁੱਧ ਵੀ ਹੋਇਆ ਮਹਿੰਗਾ

ਕੋਰੋਨਾ ਸੰਕਟ ਦੇ ਵਿੱਚਕਾਰ ਲੋਕ ਮਹਿੰਗਾਈ ਨਾਲ ਸਖਤ ਪ੍ਰਭਾਵਿਤ ਹੋ ਰਹੇ ਹਨ। ਤੇਲ ਦੀ ਕੀਮਤ ਤੋਂ ਲੈ ਕੇ ਬੈਂਕਿੰਗ ਚਾਰਜ ਤੱਕ ਵੀ ਵਧਿਆ ਹੈ। ਇਹ ਧਿਆਨ ਦੇਣ ਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਹਰ ਸਵੇਰੇ ਜਾਰੀ ਕੀਤੀਆਂ ਜਾਂਦੀਆਂ ਹਨ। ਪਿਛਲੇ ਮਹੀਨੇ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਭਗ 16 ਗੁਣਾ ਵਾਧਾ ਕੀਤਾ ਗਿਆ ਸੀ। ਅਜਿਹੀ ਸਥਿਤੀ ਵਿੱਚ ਮਹਿੰਗਾਈ ਦਾ ਪ੍ਰਭਾਵ ਲੋਕਾਂ ਲਈ ਮੁਸੀਬਤ ਬਣਦਾ ਜਾ ਰਿਹਾ ਹੈ।

ਆਮ ਲੋਕਾਂ ਨੂੰ ਵੱਡਾ ਝਟਕਾ ! ਅਮੂਲ ਤੋਂ ਬਾਅਦ ਹੁਣ ਮਦਰ ਡੇਅਰੀ ਦਾ ਦੁੱਧ ਵੀ ਹੋਇਆ ਮਹਿੰਗਾ

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਸੀਂ ਵੀ ਆਪਣੇ ਪਿੰਡ 'ਚ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਸਰਕਾਰ ਦੀ ਇਸ ਯੋਜਨਾ ਦਾ ਉਠਾਓ ਫ਼ਾਇਦਾ

ਦੱਸ ਦੇਈਏ ਕਿ ਮਹਿੰਗਾਈ ਨੇ ਆਮ ਆਦਮੀ ਦੀ ਕਮਰ ਤੋੜ ਦਿੱਤੀ ਹੈ। ਦੁੱਧ ਅਤੇ ਤੇਲ ਦੀਆਂ ਕੀਮਤਾਂ (ਅੱਜ ਪੈਟਰੋਲ ਡੀਜ਼ਲ ਦੀ ਕੀਮਤ) ਤੋਂ ਇਲਾਵਾ ਇੱਕ ਸਾਲ ਵਿੱਚ ਕਰਿਆਨਾ ਦੀਆਂ ਕੀਮਤਾਂ ਵਿੱਚ ਵੀ 40 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਓਥੇ ਹੀ ਰਸੋਈ ਤੇਲਾਂ ਦੀ ਕੀਮਤ ਵਿੱਚ 50 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਸਾਰੇ ਫਾਸਟ ਮੂਵਿੰਗ ਕੰਜ਼ਿਊਮਰ ਗੁਡਜ਼ (ਐੱਫ.ਐੱਮ.ਸੀ.ਜੀ.) ਬਾਰੇ ਗੱਲ ਕਰਦਿਆਂ ਉਨ੍ਹਾਂ ਦੀਆਂ ਕੀਮਤਾਂ ਪਿਛਲੇ ਇਕ ਸਾਲ ਵਿਚ ਤਕਰੀਬਨ 20 ਪ੍ਰਤੀਸ਼ਤ ਵਧੀਆਂ ਹਨ।

-PTCNews

Related Post