ਕਿਸਾਨੀ ਅੰਦੋਲਨ ਪੰਜਾਬ ਦੇ ਭਵਿੱਖ ਦੀ ਲੜਾਈ ਹੈ : ਕੈਪਟਨ ਅਮਰਿੰਦਰ ਸਿੰਘ
Jagroop Kaur
December 23rd 2020 11:29 PM --
Updated:
December 23rd 2020 11:31 PM

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫੇਸਬੁੱਕ 'ਤੇ ਲਾਈਵ ਹੋ ਕੇ ਆਪਣੀ ਗੱਲ ਜਨਤਾ ਤੱਕ ਪਹੁੰਚਾਇਆ ਤੇ ਉਥੇ ਹੀ ਜਨਤਾ ਦੇ ਕੁਝ ਸਵਾਲਾਂ ਦਾ ਜੁਆਬ ਵੀ ਦਿੱਤਾ। ਇਸ ਦੇ ਨਾਲ ਹੀ ਉਹਨਾਂ ਦੁਨੀਆਂ ਦੇ ਕੁਝ ਹਿੱਸਿਆਂ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ’ਚ ਫੈਲਣ ਦੀਆਂ ਰਿਪੋਰਟਾਂ ਦਰਮਿਆਨ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣ ਅਤੇ ਕੋਵਿਡ ਦੇ ਸੁਰੱਖਿਆ ਨੇਮਾਂ ਦੀ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਕਿਸਾਨੀ ਸੰਘਰਸ਼ 'ਤੇ ਬੋਲਦਿਆਂ ਉਹਨਾਂ ਕਿਹਾ ਕਿ , ਇਹ ਸੰਘਰਸ਼ ਸਿਆਸੀ ਨਹੀਂ ਹੈ ਬਲਕਿ ਕਿਸਾਨਾਂ ਦੀ ਲੜਾਈ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਜੇਕਰ ਅੱਜ ਸਾਰੇ ਮਿਲ ਕੇ ਇਸਦਾ ਸਾਹਮਣਾ ਨਹੀਂ ਕਰਦੇ ਤਾਂ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਬਰਬਾਦ ਹੋ ਜਾਵੇਗਾ। ਮੁੱਖ ਮੰਤਰੀ ਨੇ ‘ਆਪ’ ਨੇਤਾਵਾਂ ਨੂੰ ਬੇਨਤੀ ਕੀਤੀ ਕਿ ਉਹ ਸਿਆਸਤ ਛੱਡ ਕੇ ਕਿਸਾਨਾਂ ਦੇ ਹਿੱਤ ਦੀ ਗੱਲ ਕਰਨ।
ਕਿਸਾਨ ਤੇ ਆੜ੍ਹਤੀ ਦਾ ਰਿਸ਼ਤਾ ਖਤਮ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ ਮੁੱਖ ਮੰਤਰੀ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਵਿਚ ਕਿਸਾਨ ਅਤੇ ਆੜ੍ਹਤੀ ਦਾ ਰਿਸ਼ਤਾ ਖਤਮ ਕਰਨਾ ਚਾਹੁੰਦੀ ਹੈ। ਇਹ ਭਾਈਚਾਰੇ ਦੀ ਗੱਲ ਹੈ, ਜਿਸ ਨੂੰ ਖਤਮ ਨਹੀਂ ਕੀਤਾ ਜਾ ਸਕਦਾ ਹੈ।
ਹੈਲਥ ਕਨੇਡਾ ਨੇ ‘ਗੇਮ-ਚੇਂਜਰ’ Moderna ਕੋਵਿਡ -19 ਟੀਕੇ ਨੂੰ ਦਿੱਤੀ ਮਨਜ਼ੂਰੀ
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਦਲ ਦੋਸ਼ ਲਾਉਂਦੇ ਹਨ ਕਿ ਖੇਤੀਬਾੜੀ ਮਾਮਲੇ ’ਤੇ ਬਣਾਈ ਗਈ ਕਮੇਟੀ ’ਚ ਪੰਜਾਬ ਸਰਕਾਰ ਦੀ ਵੀ ਹਿੱਸੇਦਾਰੀ ਹੈ ਤਾਂ ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਖੇਤਰ ’ਚ ਬਦਲਾਅ ਨੂੰ ਲੈ ਕੇ ਜੋ ਕਮੇਟੀ ਬਣਾਈ ਸੀ, ਪੰਜਾਬ ਉਸ ਦਾ ਮੈਂਬਰ ਨਹੀਂ ਸੀ।

